15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਅਜੀਤ ਡੈਸਕ 31-08-2025
ਬੀਜਾ, 30 ਅਗਸਤ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਉੱਚ ਕੋਟੀ ਦੇ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਲੈਕਚਰ ਦੇ ਆਰੰਭ ਵਿਚ ਪ੍ਰੋ. ਮਨਜੀਤ ਕੌਰ (ਮੁਖੀ ਪੰਜਾਬੀ ਵਿਭਾਗ) ਨੇ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ, ਰਚਨਾਵਾਂ ਬਾਰੇ ਦੱਸਦਿਆਂ ਉਨ੍ਹਾਂ ਦੁਆਰਾ ਰਚਿਤ ਸ਼ਬਦ ਰਤਨਾਕਰ ਮਹਾਨਕੋਸ਼, ਸਿੱਖ ਇਤਿਹਾਸ/ਸਿੱਖ ਸਾਹਿਤ ਵਿਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸਿੱਖ ਵਿਦਵਾਨ ਨੂੰ ਪੰਜਾਬੀ, ਸੰਸਕਿ੍ਤ, ਉਰਦੂ, ਫ਼ਾਰਸੀ ਤੇ ਅੰਗਰੇਜ਼ੀ ਵਿਸ਼ੇ ਵਿਚ ਖ਼ਾਸ ਮੁਹਾਰਤ ਹਾਸਲ ਸੀ, ਉਨ੍ਹਾਂ ਦੁਆਰਾ ਰਚਿਆ ਖੋਜ ਭਰਪੂਰ ਸ਼ਬਦ ਰਤਨਾਕਰ ਮਹਾਨ ਕੋਸ਼ ਤੇ ਉਨ੍ਹਾਂ ਦੀਆਂ ਵਡਮੁੱਲੀਆਂ ਕਿਰਤਾਂ ਨੂੰ ਪੰਜਾਬੀ ਸਾਹਿਤ, ਸਿੱਖ ਇਤਿਹਾਸ ਵਿਚ ਹਮੇਸ਼ਾ ਉੱਤਮ ਕਿਰਤ ਦੇ ਰੂਪ ਵਿਚ ਸਤਿਕਾਰਿਆ ਜਾਵੇਗਾ | ਵਿਦਿਆਰਥੀਆਂ ਨੇ ਇਸ ਜਾਣਕਾਰੀ ਭਰਪੂਰ ਲੈਕਚਰ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਸੁਣਿਆ ਤੇ ਸਮਝਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਰੂਪਾ ਕੌਰ, ਲੈਕਚਰਾਰ ਸੁਰਿੰਦਰ ਕੌਰ 'ਤੇ ਲੈਕਚਰਾਰ ਜਗਵਿੰਦਰ ਸਿੰਘ (ਡੀ. ਪੀ.) ਨੇ ਵੀ ਸ਼ਮੂਲੀਅਤ ਕੀਤੀ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਸ਼ਬਦ ਰਤਨਾਕਰ ਮਹਾਨ ਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੁੜਨ ਅਤੇ ਮਹਾਨ ਰਚੇਤਾ ਦੀਆਂ ਰਚਨਾਵਾਂ ਨੂੰ ਪੜ੍ਹ ਕੇ ਗਿਆਨ ਵਿਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਅਗਲੀ ਖ਼ਬਰ ਪਰਮਜੀਤ ਕੌਰ ਖੱਟਰਾਂ ਲਗਾਤਾਰ ਤੀਸਰੀ ਵਾਰ ਆਂਗਣਵਾੜੀ ਵਰਕਰ ਯੂਨੀਅਨ ਬਲਾਕ ਸਮਰਾਲਾ ਦੀ ਪ੍ਰਧਾਨ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।