ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਜਗਤ ਗੁਰੂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਧੰਨ ਧੰਨ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਿਸ ਵਿਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿਚ ਪਾਠਾਂ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ | ਪ੍ਰਧਾਨ ਕਰਮਜੀਤ ਸਿੰਘ ਵਲੋਂ ਹਾਜ਼ਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸੱਕਤਰ ਜਰਨੈਲ ਸਿੰਘ ਤੱਗੜ, ਖ਼ਜਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਗੁਰਮੀਤ ਸਿੰਘ ਕਾਲਾ, ਜਗਤਾਰਨਜੀਤ ਸਿੰਘ ਭੱਟ, ਕੇਸਰ ਸਿੰਘ, ਬਾਬਾ ਕੁਲਦੀਪ ਸਿੰਘ, ਮੈਨੇਜਰ ਭਾਗ ਸਿੰਘ, ਮੰਗਤ ਸਿੰਘ ਬਿਜਲੀ ਵਾਲੇ, ਮਨੀ ਸਿੰਘ, ਰਾਜਿੰਦਰ ਸਿੰਘ ਤੱਗੜ, ਫੌਜੀ ਕੁਲਵੰਤ ਸਿੰਘ, ਮਨਮੋਹਨ ਸਿੰਘ, ਹਰਸ਼ ਲਵਲੀ, ਮਨਜੀਤ ਕੌਰ, ਗੁਰਪ੍ਰੀਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |