ਕੁਹਾੜਾ, 30 ਅਗਸਤ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਜ਼ਿਲ੍ਹਾ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਦਿਨਾਂ ਤੋਂ ਹੜ੍ਹਾਂ ਤੇ ਮੀਂਹ ਨਾਲ ਹੋ ਰਹੇ ਨੁਕਸਾਨ ਲਈ ਸਰਕਾਰ ਜਲਦੀ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਪੈਕੇਜ ਮੁਹੱਈਆ ਕਰੇ¢ ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਲੋਕਾਂ ਦੇ ਮਕਾਨ, ਪਸ਼ੂ ਅਤੇ ਫ਼ਸਲਾਂ ਦਾ ਬੁਰੀ ਤਰ੍ਹਾਂ ਨੁਕਸਾਨ ਕੀਤਾ ਹੈ¢ ਜਿਸ ਕਰ ਕੇ ਲੀਹ ਤੋਂ ਉਤਰ ਚੁੱਕੇ ਜਨਜੀਵਨ ਨੂੰ ਮੁੜ ਪੈਰਾਂ 'ਤੇ ਖੜ੍ਹਾਂ ਕਰਨ ਲਈ ਸਰਕਾਰਾਂ ਨੂੰ ਢੁਕਵੇਂ ਉਪਰਾਲੇ ਕਰਨ ਦੀ ਲੋੜ ਹੈ, ਕਿਉਂਕਿ ਪਿਛਲੀ ਵਾਰ ਵੀ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਕੰਨੀ ਕਤਰਾਈ ਸੀ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੀ ਬਹੁਮਤ ਦੇਣ ਵਾਲਾ ਪੰਜਾਬ ਦਾ ਅਵਾਮ ਜ਼ਿਆਦਾਤਰ ਥਾਵਾਂ 'ਤੇ ਇਕੱਲਿਆਂ ਇਨ੍ਹਾਂ ਹਾਲਾਤਾਂ ਨਾਲ ਜੂਝ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਨੂੰ ਚੇਨਈ ਦੀ ਥਾਂ ਆਪਣੇ ਸੂਬੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ¢ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀਆਂ ਜਲਦ ਗਿਰਦਾਵਰੀਆਂ ਕਰਵਾ ਕੇ ਪੀੜਤਾਂ ਨੂੰ 70 ਹਜਾਰ ਪ੍ਰਤੀ ਏਕੜ ਕਿਸਾਨ ਅਤੇ ਖੇਤੀਬਾੜੀ ਨਿਰਭਰ ਮਜ਼ਦੂਰਾਂ ਨੂੰ 10 ਹਜਾਰ ਪ੍ਰਤੀ ਮਜ਼ਦੂਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਗਈ¢ ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਸਮੇਂ ਵਿਚ ਸਰਕਾਰ ਹੜ੍ਹ ਪੀੜਤ ਇਲਾਕਿਆਂ 'ਚ ਲੋਕਾਂ ਦੇ ਨਾਲ ਖੜੇ ਅਤੇ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰੇ¢