ਰਾੜਾ ਸਾਹਿਬ, 30 ਅਗਸਤ (ਪ੍ਰੀਤਮ ਸਿੰਘ ਮੁਕੰਦਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਦਾ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਪਲਵਿੰਦਰ ਸਿੰਘ ਤਲਵਾੜਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਵੱਲੋਂ ਗੁਰਪ੍ਰੀਤ ਸਿੰਘ ਲਾਪਰਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਨਿਯੁਕਤੀ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਮਿਹਨਤਕਸ਼ ਨੌਜਵਾਨਾਂ ਨੂੰ ਅੱਗੇ ਲਿਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਜਥੇਦਾਰ ਲਾਪਰਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਹਰ ਦਿਸ਼ਾ ਨਿਰਦੇਸ਼ਾਂ ਤੇ ਫੁੱਲ ਚੜ੍ਹਾਉਂਦੇ ਹੋਏ ਪਾਰਟੀ ਦੇ ਵਿਸਥਾਰ ਲਈ ਦਿਨ ਰਾਤ ਇੱਕ ਕਰਨਗੇ | ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਮੁੜ ਸੁਰਜੀਤ ਕਰਨ ਲਈ ਦਿਨ ਰਾਤ ਇੱਕ ਕਰਨਗੇ |