ਮਾਛੀਵਾੜਾ ਸਾਹਿਬ, 30 ਅਗਸਤ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਨੈਸ਼ਨਲ ਸਪੋਰਟਸ ਦਿਵਸ ਨੂੰ ਸਮਰਪਿਤ ਗੈੱਸਟ ਲੈਕਚਰ ਕਰਵਾਇਆ ਗਿਆ¢ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਰਣਬੀਰ ਸਿੰਘ ਸੋਮਲ ਦੀ ਅਗਵਾਈ ਹੇਠ ਕਰਵਾਏ ਲੈਕਚਰ ਵਿਚ ਨੈਸ਼ਨਲ ਵਾਲੀਬਾਲ ਖਿਡਾਰੀ ਪ੍ਰੋ. ਨਿਰਮਲ ਸਿੰਘ ਧਾਰਨੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ¢ ਡਾ. ਸੁਨੀਤਾ ਕੌਸ਼ਲ ਮੁਖੀ ਸਸ਼ੋਲੋਜੀ ਵਿਭਾਗ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ¢ ਮੁੱਖ ਵਕਤਾ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਹਾਈ ਹੁੰਦੀਆਂ ਹਨ ਅਤੇ ਨਾਲ ਹੀ ਧੀਰਜ, ਅਨੁਸ਼ਾਸਨ, ਸਹਿਣਸ਼ੀਲਤਾ, ਮਿਲਵਰਤਨ ਅਤੇ ਦਿ੍ੜਤਾ ਜਿਹੇ ਗੁਣਾਂ ਦਾ ਸਹਿਜ ਸੁਭਾਅ ਹੀ ਸੰਚਾਰ ਕਰ ਕੇ ਮਨੁੱਖੀ ਸ਼ਖ਼ਸੀਅਤ ਨੂੰ ਪ੍ਰਭਾਵਸ਼ਾਲੀ ਬਣਾਉਂਦਾ ਹੈ¢ ਰਾਣਾ ਓਮਵੀਰ ਡਾਇਰੈਕਟਰ ਗੁਰੂ ਗੋਬਿੰਦ ਸਿੰਘ ਸਕੂਲ ਸ਼੍ਰੀ ਚਮਕੌਰ ਸਾਹਿਬ, ਜਰਨੈਲ ਸਿੰਘ ਡੀ. ਪੀ. ਚਮਕੌਰ ਸਾਹਿਬ, ਮਾਸਟਰ ਸੁਰਿੰਦਰਪਾਲ ਸਿੰਘ ਉੱਘੇ ਸਮਾਜ ਸੇਵੀ ਨੇ ਵੀ ਆਪਣੇ ਵਿਚਾਰ ਵਿਦਿਆਰਥਣਾਂ ਨਾਲ ਸਾਂਝੇ ਕੀਤੇ¢ ਅੰਤ ਵਿਚ ਖੇਡ ਵਿਭਾਗ ਦੇ ਮੁਖੀ ਰਣਬੀਰ ਸਿੰਘ ਸੋਮਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ¢ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਮਹੀਪਿੰਦਰ ਕੌਰ, ਜਸਵੀਰ ਕੌਰ ਐਨ. ਐੱਸ. ਐੱਸ. ਪ੍ਰੋਗਰਾਮ ਇੰਚਾਰਜ ਵਲੋਂ ਸਾਂਝੇ ਯਤਨਾਂ ਨਾਲ ਵਿਦਿਆਰਥਣਾਂ ਦੀਆਂ ਪੰਜਾਬ ਦੀਆਂ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਰੱਸਾਕਸ਼ੀ, ਕੋਟਲਾ ਛਪਾਕੀ, ਪੀਚੋ, ਰੁਮਾਲ ਚੁੱਕਣਾ ਆਦਿ ਵਿਚ ਵਿਦਿਆਰਥਣਾਂ ਨੇ