14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਸੀਆਂ ਬੇਟ ਵਿਖੇ ਦੰਦਾਂ ਤੇ ਗਾਇਨੀ ਦੇ ਰੋਗਾਂ ਦਾ ਚੈੱਕਅੱਪ ਕੈਂਪ ਲਗਾਇਆ

ਅਜੀਤ ਡੈਸਕ 31-08-2025
ਭੂੰਦੜੀ, 30 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਬਾਸੀਆਂ ਬੇਟ ਵਿਖੇ ਮਾਤਾ ਕੌਸ਼ੱਲਿਆ ਦੇਵੀ ਪਾਹਵਾ ਹਸਪਤਾਲ ਹੰਬੜਾਂ ਵਲੋਂ ਗਾਇਨੀ ਦੇ ਰੋਗਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਵਿਸ਼ੇਸ਼ ਚੈੱਕਅੱਪ ਕੈਂਪ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਬੀਬੀ ਅਰਸ਼ਵੀਰ ਕੌਰ ਸੇਖੋਂ, ਮਨਜੀਤ ਸਿੰਘ, ਜਸਪ੍ਰੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਸਮੇਂ ਉਨ੍ਹਾਂ ਆਖਿਆ ਕਿ ਪਾਹਵਾ ਹਸਪਤਾਲ ਹੰਬੜਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣ ਲਈ ਇਹ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਜੋ ਗਰੀਬ ਪਰਿਵਾਰ ਮਹਿੰਗੇ ਇਲਾਜ਼ ਕਰਵਾਉਣ ਤੋਂ ਅਸਮੱਰਥ ਹਨ, ਉਨ੍ਹਾਂ ਲਈ ਇਹ ਕੈਂਪ ਵਰਦਾਨ ਸਾਬਿਤ ਹੋ ਰਹੇ ਹਨ | ਇਸ ਸਮੇਂ ਦੰਦਾਂ ਦੇ ਪ੍ਰਸਿੱਧ ਡਾਕਟਰ ਅਸੂਸ਼ ਸਕੇਲੀਆਂ, ਗਾਇਨੀ ਡਾਕਟਰ ਫਲੋਲੀਡਾ, ਡਾ: ਤਸਪ੍ਰੀਤ ਸਿੰਘ, ਡਾ: ਵਰਸ਼ਾ ਨੇ ਮਰੀਜ਼ਾਂ ਦੀ ਜਾਂਚ ਕੀਤਾ ਅਤੇ ਦਵਾਈਆਂ ਮੁਫ਼ਤ ਦਿੱਤੀਆ ਗਈਆਂ | ਇਸ ਸਮੇਂ ਉਨ੍ਹਾਂ ਦੰਦਾਂ ਦੀਆਂ ਬਿਮਾਰੀਆਂ ਦੀਆਂ ਸਾਵਧਾਨੀਆਂ ਬਾਰੇ ਵੀ ਚਾਨਣਾ ਪਾਇਆ | ਇਸ ਮੌਕੇ ਮੈਨੇਜਰ ਜ਼ੋਰਾਵਰ ਸਿੰਘ, ਮੈਂਗਲ ਸਿੰਘ, ਜਗਤਾਰ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਗੁਰਮੀਤ ਸਿੰਘ ਗੀਤਾ, ਗਿਆਨੀ ਗੁਰਮੀਤ ਸਿੰਘ ਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੂਬਾ ਅਤੇ ਕੇਂਦਰ ਸਰਕਾਰ ਨੇ ਅਜੇ ਤੱਕ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਰਾਸ਼ੀ ਦੇਣ ਲਈ ਜ਼ੁਬਾਨ ਤੱਕ ਨਹੀਂ ਖੋਲ੍ਹੀ-ਅਕਾਲੀ... ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦਾ ਬੀ.ਕਾਮ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।