ਡੇਹਲੋਂ, 30 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੇਲਾ ਛਪਾਰ ਕਾਨਫ਼ਰੰਸ ਦੀ ਸਫਲਤਾ ਲਈ ਅੱਜ ਮਿਲਨ ਪੈਲੇਸ ਡੇਹਲੋਂ ਵਿਖੇ ਹਲਕਾ ਇੰਚਾਰਜ ਹਲਕਾ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ | ਜਿਸ ਦੌਰਾਨ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਸਮੇਤ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ¢ ਮੀਟਿੰਗ ਸਮੇਂ ਹਲਕਾ ਇੰਚਾਰਜ ਐਡਵੋਕੇਟ ਹਰਨਾਮਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਡੱਲਾ ਨੇ ਵਰਕਰਾਂ ਨੂੰ ਕਾਫ਼ਲਿਆਂ ਦੇ ਰੂਪ ਵਿਚ ਕਾਨਫ਼ਰੰਸ ਵਿਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਟਕਸਾਲੀ ਵਰਕਰਾਂ ਦਾ ਮਾਨ ਸਨਮਾਨ ਬਹਾਲ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਮੇਲਾ ਛਪਾਰ ਵਿਖੇ 7 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਕਾਨਫ਼ਰੰਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਆਗੂ ਪੁੱਜ ਰਹੇ ਹਨ, ਜੋ ਆਪ ਸਰਕਾਰ ਅਤੇ ਕਾਂਗਰਸ ਪਾਰਟੀ ਦੀਆਂ ਮਾਰੂ ਨੀਤੀਆਂ ਦਾ ਵਿਸਥਾਰ ਨਾਲ ਜ਼ਿਕਰ ਕਰਨਗੇ¢ਦੋਵਾਂ ਆਗੂਆਂ ਕਿਹਾ ਕਿ ਪੰਜਾਬ , ਪੰਜਾਬੀ ਤੇ ਪੰਜਾਬੀਅਤ ਦੀ ਬਿਹਤਰੀ ਅਤੇ ਲੋਕ ਹਿਤਾਂ ਦੀ ਪੂਰਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਬਰਕਰਾਰ ਰੱਖਣਾ ਜ਼ਰੂਰੀ ਬਣ ਗਿਆ ਹੈ ਕਿਉਂਕਿ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਾਲੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਦੀਆਂ ਸਾਜ਼ਿਸ਼ਾਂ ਵਿਰੋਧੀਆਂ ਵਲੋਂ ਕੀਤੀਆਂ ਜਾ ਰਹੀਆਂ ਹਨ¢ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹੀ ਲੋਕਾਂ ਦੇ ਦੁੱਖ ਦਰਦ ਨੂੰ ਸਮਝ ਸਕਦੇ ਹਨ, ਜਿਸ ਦੀ ਤਾਜ਼ਾ ਮਿਸਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਅੱਗੇ ਹੋ ਕੇ ਸਹਾਇਤਾ ਕਰਨ ਤੋਂ ਮਿਲ ਰਹੀ ਹੈ¢ ਇਸ ਸਮੇਂ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਭਗਵੰਤ ਸਿੰਘ ਪੋਹੀੜ, ਨਿਰਮਲ ਸਿੰਘ ਪੰਚ, ਮਨਜਿੰਦਰ ਸਿੰਘ ਲੱਕੀ, ਰਣਜੀਤ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਹਨੀ ਪੰਚ, ਜਗਦੇਵ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ, ਮਾਸਟਰ ਕਰਮਜੀਤ ਸਿੰਘ ਖੇੜਾ, ਲਖਨਪਾਲ ਸਿੰਘ ਪੰਚ, ਹੁਸ਼ਿਆਰ ਸਿੰਘ, ਲਾਭ ਸਿੰਘ, ਹਰਬੀਰ ਸਿੰਘ ਖੇੜਾ, ਹਰਵਿੰਦਰ ਸਿੰਘ ਬਿੱਟੂ ਖੇੜਾ, ਬਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ ਖੇੜਾ, ਹਰਕਰਨਜੀਤ ਸਿੰਘ ਸਾਬਕਾ ਸਰਪੰਚ ਖੇੜਾ, ਆਤਮਾ ਸਿੰਘ, ਪ੍ਰਦੀਪ ਸਿੰਘ ਜੜਤੌਲੀ, ਜਸਪਾਲ ਸਿੰਘ ਜੜਤੌਲੀ, ਜਗਦੀਪ ਸਿੰਘ ਜੱਗੀ, ਸਾਬਕਾ ਸਰਪੰਚ ਬੰਤ ਸਿੰਘ ਸਾਇਆਂ ਕਲਾਂ, ਸਵਰਨ ਸਿੰਘ, ਜਗਤਾਰ ਸਿੰਘ ਸਾਇਆਂ, ਸੁਖਜੀਤ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਪ੍ਰੀਤਮ ਸਿੰਘ, ਰਾਜਵਿੰਦਰ ਸਿੰਘ ਗਰੇਵਾਲ ਕਿਲ੍ਹਾ ਰਾਏਪੁਰ, ਨੰਬਰਦਾਰ ਝਪਿੰਦਰ ਸਿੰਘ,