15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰੋਟਰੀ ਕਲੱਬ ਰਾਏਕੋਟ ਵਲੋਂ ਚਮੜੀ ਰੋਗਾਂ ਦਾ ਮੁਫ਼ਤ ਜਾਂਚ ਕੈਂਪ 30 ਨੂੰ

ਅਜੀਤ ਡੈਸਕ 21-09-2025
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਏਕੋਟ ਵਲੋਂ ਸਮੇਂ-ਸਮੇਂ 'ਤੇ ਲੋਕ ਭਲਾਈ ਕਾਰਜਾਂ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ | ਜਿਸ ਤਹਿਤ ਰੋਟਰੀ ਕਲੱਬ ਵਲੋਂ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਡਾ: ਇੰਦਰਜੀਤ ਸਿੰਘ ਤਲਵੰਡੀ ਤੇ ਪ੍ਰੋਜੈਕਟ ਚੇਅਰਮੈਨ ਅਤਰ ਸਿੰਘ ਚੱਢਾ ਨੇ ਦੱਸਿਆ ਕਿ ਇਹ ਕੈਂਪ ਮਿਤੀ 30 ਸਤੰਬਰ, ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਭਾਈ ਨੂਰਾ ਮਾਹੀ ਨਿਵਾਸ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਲਗਾਇਆ ਜਾਵੇਗਾ | ਜਿਸ ਦੌਰਾਨ ਚਮੜੀ ਰੋਗਾਂ ਦੇ ਮਾਹਿਰ ਡਾ.ਅਸ਼ਵਜੀਤ ਸਿੰਘ ਪੁਰੀ (ਸਾਬਕਾ ਡਰਮਾਟਾਲੋਜਿਸਟ ਡੀ.ਐੱਮ.ਸੀ.ਐੱਚ ਲੁਧਿਆਣਾ) ਕੈਂਪ ਵਿਚ ਪੁੱਜ ਕੇ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਅਮਰੀਕਾ ਸਿਟੀਜ਼ਨ ਅÏਰਤ ਦੇ ਕਤਲ ਮਾਮਲੇ 'ਚ ਆਇਆ ਨਵਾਂ ਮੋੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।