ਦੋਰਾਹਾ, 20 ਸਤੰਬਰ (ਪੱਤਰ ਪ੍ਰੇਰਕ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ੋਨਲ ਲੈਵਲ ਅਥਲੈਟਿਕਸ ਮੀਟ 2025-26 ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਕਰਵਾਏ ਗਏ | ਜਿਸ 'ਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਅੰਡਰ-14 ਲੜਕੇ ਅਤੇ ਲੜਕੀਆਂ ਵਿਚੋਂ 12 ਸੋਨ ਤਗਮੇ, 7 ਚਾਂਦੀ ਤਗਮੇ, 1 ਕਾਂਸੀ ਤਗਮਾ, ਅੰਡਰ-17 ਲੜਕੇ ਅਤੇ ਲੜਕੀਆਂ ਵਿਚੋਂ 14 ਸੋਨ ਤਗਮੇ, 3 ਚਾਂਦੀ ਤਗਮੇ ਅਤੇ ਅੰਡਰ 19 ਲੜਕੀਆਂ ਵਿਚੋਂ 1 ਸੋਨ ਤਗਮੇ, 2 ਚਾਂਦੀ ਤਗਮੇ, 1 ਕਾਂਸੀ ਤਗਮਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ | ਇਹਨਾਂ 22 ਖਿਡਾਰੀਆਂ ਵਿਚੋਂ 18 ਖਿਡਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਹਨ | ਇਹ ਗੁਰੂ ਨਾਨਕ ਸਕੂਲ, ਦੋਰਾਹਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਸਮੂਹ ਕਮੇਟੀ ਮੈਂਬਰਾਂ ਅਤੇ ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਵੱਲੋਂ ਇਹਨਾਂ ਮੁਕਾਬਲਿਆਂ ਵਿਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ ਸਮੂਹ ਸਟਾਫ਼, ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |