15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖ਼ੂਨਦਾਨ ਕੈਂਪ ਨੂੰ ਲੈ ਕੇ ਨੌਜਵਾਨਾਂ ਨੂੰ ਕੀਤਾ ਲਾਮਬੰਦ: ਰਣਜੀਤ ਜੀਤੀ <br/>

ਅਜੀਤ ਡੈਸਕ 21-09-2025
ਮਾਛੀਵਾੜਾ ਸਾਹਿਬ, 20 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਸਮਰਾਲਾ ਵਿਖੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਸਬੰਧੀ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਾਈਸ ਕੋਆਰਡੀਨੇਟਰ ਰਣਜੀਤ ਸਿੰਘ ਜੀਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਸ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | 'ਆਪ' ਆਗੂ ਰਣਜੀਤ ਜੀਤੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕ ਸੇਵਾ ਦੇ ਨਾਲ ਇਹ ਸਮਾਜ ਸੇਵੀ ਕਾਰਜ ਵੀ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਇਸ ਖ਼ੂਨਦਾਨ ਕੈਂਪ ਵਿਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਐਸ. ਐਸ. ਪੀ. ਬੈਂਸ ਨੇ ਲਗਵਾਏ ਟਰੈਫ਼ਿਕ ਸਾਈਨ ਬੋਰਡ ਤੇ ਡਿਵਾਈਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।