15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ <br/>

ਅਜੀਤ ਡੈਸਕ 21-09-2025
ਬੀਜਾ, 20 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ 'ਹਿੰਦ ਦੀ ਚਾਦਰ' 'ਮਨੁੱਖੀ ਹੱਕਾਂ ਦੇ ਰਾਖੇ ' ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਵਿਚ 'ਆਓ ਪੁਸਤਕ ਪੜ੍ਹੀਏ' ਲੜੀ ਤਹਿਤ ਡਾ. ਤਾਰਨ ਸਿੰਘ ਦੁਆਰਾ ਸੰਪਾਦਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ: ਜੀਵਨ, ਸੰਦੇਸ਼ ਤੇ ਸ਼ਹਾਦਤ' ਪੁਸਤਕ ਦੀ ਸਮੀਖਿਆ ਕੀਤੀ ਗਈ | ਪ੍ਰੋ. ਮਨਜੀਤ ਕੌਰ (ਮੁਖੀ ਪੰਜਾਬੀ ਵਿਭਾਗ) ਨੇ ਲੈਕਚਰ ਦੀ ਸ਼ੁਰੂਆਤ ਵਿਚ ਸੰਪਾਦਿਤ ਪੁਸਤਕ ਦੀ ਜਾਣਕਾਰੀ ਦਿੰਦਿਆਂ ਉਸ ਵਿਚ ਦਰਜ ਵੱਖ-ਵੱਖ ਵਿਦਵਾਨਾਂ ਦੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਸੰਬੰਧਿਤ ਖੋਜ -ਪੱਤਰਾਂ ਬਾਰੇ ਵਿਸਥਾਰ ਵਿਚ ਦੱਸਿਆ | ਉਨ੍ਹਾਂ ਨੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸ਼ਖ਼ਸੀਅਤ, ਬਾਣੀ ਤੇ ਸ਼ਹਾਦਤ ਬਾਰੇ ਵਿਚਾਰ ਸਾਂਝੇ ਕਰਦਿਆਂ ਦੱਸਿਆਂ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖ ਨੂੰ ਵਧੀਕੀਆਂ ਤੇ ਜ਼ੁਲਮਾਂ ਦੇ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਹੈ | ਇਸ ਜਾਣਕਾਰੀ ਭਰਪੂਰ ਲੈਕਚਰ ਨੂੰ ਬੜੇ ਹੀ ਸ਼ਰਧਾਪੂਰਵਕ ਤਰੀਕੇ ਨਾਲ ਸੁਣਿਆ ਤੇ ਸਮਝਿਆ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੋਂ ਸੇਧ ਲੈਣ, ਸਿੱਖੀ- ਸਿਧਾਂਤਾਂ ਨਾਲ ਜੁੜਨ ਤੇ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਪੰਜਾਬੀ ਵਿਭਾਗ ਦੇ ਅਜਿਹੇ ਉਪਰਾਲੇ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਰੂਪਾ ਕੌਰ, ਲੈਕਚਰਾਰ ਸੁਰਿੰਦਰ ਕੌਰ ਤੇ ਜਗਵਿੰਦਰ ਸਿੰਘ (ਡੀ. ਪੀ.) ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਸੰਘਰਸ਼ ਕਮੇਟੀ ਇਲਾਕਾ ਖੰਨਾ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਨੂੰ ਲੈ ਕੇ ਨੌਜਵਾਨਾਂ ਨੂੰ ਕੀਤਾ ਲਾਮਬੰਦ: ਰਣਜੀਤ ਜੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।