ਸਾਹਨੇਵਾਲ, 20 ਸਤੰਬਰ (ਹਨੀ ਚਾਠਲੀ)- ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ 15 ਵਾਰਡਾਂ ਦੇ ਅੰਦਰ ਜਿੱਥੇ ਵਿਕਾਸ ਦੇ ਕੰਮ ਨਿਰਪੱਖ ਚੱਲ ਰਹੇ ਹਨ, ਉੱਥੇ ਹੀ ਨਗਰ ਕੌਂਸਲ ਦੇ 15 ਵਾਰਡਾਂ ਵਿਚ ਸਫ਼ਾਈ ਅਭਿਆਨ ਨੰੂ ਪਹਿਲ ਦੇ ਅਧਾਰ 'ਤੇ ਜੰਗੀ ਪੱਧਰ 'ਤੇ ਕਰਵਾਉਣਾ ਮੇਰਾ ਪਹਿਲਾ ਫ਼ਰਜ਼ ਬਣਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਨਗਰ ਕੌਂਸਲ ਦੇ ਮੱੁਖ ਦਫ਼ਤਰ ਵਿਖੇ ਨਵ ਨਿਯੁਕਤ ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਜਸਵੀਰ ਸਿੰਘ ਨੇ ਅੱਗੇ ਕਿਹਾ ਕਿ 15 ਵਾਰਡਾਂ ਦੇ ਕਿਸੇ ਵੀ ਵਿਅਕਤੀ ਨੰੂ ਸਫ਼ਾਈ ਪੱਖੋਂ ਜਾਂ ਕੋਈ ਹੋਰ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਕੇ ਆਪਣੀ ਸਮੱਸਿਆ ਮੈਨੰੂ ਦੱਸ ਸਕਦਾ ਹੈ ਤੇ ਮੈਂ ਉਸ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਕਰਵਾਉਣ ਲਈ ਹਮੇਸ਼ਾ ਬਚਨਬੱਧ ਹਾਂ | ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਅਤੇ ਸਟਾਫ਼ ਦੇ ਮੈਂਬਰਾਂ ਵੱਲੋਂ ਨਵ ਨਿਯੁਕਤ ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ ਨੰੂ ਗੁਲਦਸਤਾ ਭੇਟ ਕਰਕੇ ਜੀ ਆਇਆ ਆਖਿਆ | ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੇ ਸਟਾਫ਼ ਮੈਂਬਰ ਹਾਜ਼ਰ ਸਨ |