ਸਮਰਾਲਾ, 20 ਸਤੰਬਰ (ਕੁਲਵਿੰਦਰ ਸਿੰਘ)- ਭਾਕਿਯੂ ਲੱਖੋਵਾਲ ਜ਼ਿਲ੍ਹਾ ਲੁਧਿਆਣਾ ਪੂਰਬੀ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਾਣਾ ਮੰਡੀ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਰੂਰੀ ਭਖਦੇ ਕਿਸਾਨੀ ਮੁਸ਼ਕਿਲਾਂ ਦੇ ਮਸਲੇ ਵਿਚਾਰੇ ਗਏ | ਮੀਟਿੰਗ 'ਚ ਅਵਤਾਰ ਸਿੰਘ ਮੇਹਲੋ ਸਰਪ੍ਰਸਤ ਪੰਜਾਬ, ਪਰਮਿੰਦਰ ਸਿੰਘ ਪਾਲ ਮਾਜਰਾ ਸੂਬਾ ਜਨਰਲ ਸਕੱਤਰ ਅਤੇ ਗੁਰਵਿੰਦਰ ਸਿੰਘ ਕੂੰਮਕਲਾਂ ਸੂਬਾ ਪ੍ਰੈੱਸ ਸਕੱਤਰ ਉਚੇਚੇ ਤੌਰ 'ਤੇ ਪਹੁੰਚੇ | ਅਵਤਾਰ ਸਿੰਘ ਮੇਹਲੋ ਅਤੇ ਪਰਮਿੰਦਰ ਸਿੰਘ ਪਾਲਮਾਜਰਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਲਈ ਜੋ ਮੁਆਵਜ਼ੇ ਦੀ ਰਾਸ਼ੀ ਰੱਖੀ ਗਈ, ਉਸ ਦੀ ਯੂਨੀਅਨ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਮੰਗ ਕਰਦੀ ਹੈ ਇਸ ਮੁਆਵਜ਼ੇ ਤੇ ਮੁੜ ਗ਼ੌਰ ਕਰਕੇ, ਇਸ ਮੁਆਵਜ਼ੇ ਦੀ ਰਾਸ਼ੀ ਵਧਾਈ ਜਾਵੇ | ਦੂਸਰੇ ਪਾਸੇ ਜੋ ਝੋਨਾ ਮੰਡੀਆਂ ਵਿਚ ਜਾ ਰਿਹਾ ਹੈ, ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਪ੍ਰਤੀਸ਼ਤ ਮਿੱਥੀ ਗਈ ਹੈ, ਉਹ ਨਮੀ ਦੀ ਮਾਤਰਾ 22 ਪ੍ਰਤੀਸ਼ਤ ਕਰੇ | ਗੁਰਵਿੰਦਰ ਸਿੰਘ ਕੂੰਮਕਲਾਂ ਨੇ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਿਸਾਨਾਂ ਵਲੋਂ ਆਲੂਆਂ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਕਿਸਾਨਾਂ ਨੂੰ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਜ਼ਰੂਰਤ ਹੈ, ਇਸ ਖਾਦ ਦੀ ਬਹੁਤ ਘਾਟ ਪਾਈ ਜਾ ਰਹੀ ਪ੍ਰੰਤੂ ਖਾਦ ਡੀਪੂ ਹੋਲਡਰ ਅਤੇ ਕੀਟ ਨਾਸ਼ਕ ਵਿਕਰੇਤਾ ਵੱਲੋਂ ਖਾਦ ਦੇ ਨਾਲ ਨੈਨੋ ਯੂਰੀਆ ਅਤੇ ਨੈਨੋ ਡਾਈ ਡੀ. ਏ. ਪੀ. ਖਾਦ ਜਬਰੀ ਕਿਸਾਨਾਂ ਨੂੰ ਥੋਪੀ ਜਾ ਰਹੀ ਹੈ | ਇਸ ਮੌਕੇ ਮਨਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਇਸ ਮੌਕੇ ਨਕਲੀ ਖੋਆ ਅਤੇ ਪਨੀਰ ਵੱਡੀ ਮਾਤਰਾ ਵਿਚ ਵਿਕਦਾ ਹੈ, ਇਸ ਲਈ ਸਰਕਾਰ ਨੂੰ ਅਪੀਲ ਹੈ ਕਿ ਨਕਲੀ ਦੁੱਧ ਅਤੇ ਪਨੀਰ ਬਣਾਉਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ ਐਕਸ਼ਨ ਲਵੇ | ਇਸ ਮੌਕੇ ਹੋਰ ਕਈ ਮੰਗਾਂ ਦਾ ਜ਼ਿਕਰ ਕੀਤਾ ਗਿਆ | ਇਸ ਮੀਟਿੰਗ ਵਿਚ ਹਰਦੀਪ ਸਿੰਘ ਭਰਥਲਾ, ਪਮਨਦੀਪ ਸਿੰਘ ਮੇਹਲੋਂ, ਹਰਪ੍ਰੀਤ ਸਿੰਘ ਗੜ੍ਹੀ ਤਰਖਾਣਾ ਜ਼ਿਲ੍ਹਾ ਮੀਤ ਪ੍ਰਧਾਨ, ਈਇੰਦਰ ਸਿੰਘ ਜੋਲੀ ਪੈੱ੍ਰਸ ਸਕੱਤਰ, ਜਗਜੀਤ ਸਿੰਘ ਮੁੱਤੋਂ ਜ਼ਿਲ੍ਹਾ ਜਨਰਲ ਸਕੱਤਰ, ਬੇਅੰਤ ਸਿੰਘ ਤੁਰਮਰੀ ਬਲਾਕ ਪ੍ਰਧਾਨ ਖੰਨਾ, ਰਵਿੰਦਰ ਸਿੰਘ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਦਲਜੀਤ ਸਿੰਘ ਊਰਨਾਂ ਤੇ ਬਲਜਿੰਦਰ ਸਿੰਘ ਹਰਿਓਾ ਸਮਰਾਲਾ ਬਲਾਕ ਜਨਰਲ ਸਕੱਤਰ, ਬਲਰਾਜ ਸਿੰਘ ਬਲਾਕ ਸਕੱਤਰ ਲੁਧਿਆਣਾ ਪੂਰਬੀ, ਬਲਵੰਤ ਸਿੰਘ, ਬਹਾਦਰ ਸਿੰਘ, ਮਲਕੀਤ ਸਿੰਘ, ਡਾ. ਹਰਬੰਸ ਸਿੰਘ, ਸੁਖਦੇਵ ਸਿੰਘ ਸਰਪੰਚ, ਸਰਿੰਦਰਪਾਲ ਸਿੰਘ, ਤਰਲੋਚਨ ਸਿੰਘ, ਹਰਪਾਲ ਸਿੰਘ, ਹਰਵੀਰ ਸਿੰਘ, ਹਰਵਿੰਦਰ ਸਿੰਘ ਮਨਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਯੂਨੀਅਨ ਵਰਕਰ ਸ਼ਾਮਿਲ ਹੋਏ |