ਤਪਾ ਮੰਡੀ, 29 ਅਗਸਤ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਸੈਸ਼ਨ 2024-25 ਅਧੀਨ ਬੀ.ਕਾਮ ਦੂਜੇ ਸਾਲ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਵਿਭਾਗ ਮੁਖੀ ਪ੍ਰੋ: ਅਨੀਤਾ ਗਰਗ ਨੇ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਭੋਲਾ ਸਿੰਘ ਵਾਸੀ ਕਲਿਆਣ ਸੁੱਖਾ ਨੇ 75.8 ਫ਼ੀਸਦੀ ਅੰਕ ਲੈ ਕੇ ਪਹਿਲਾ, ਜਸਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਵਾਸੀ ਕੋਟੜਾ ਕੌੜਾ ਨੇ 75 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਵਾਸੀ ਤਪਾ ਨੇ 73.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਨਤੀਜੇ ਵਿਚ ਅਧਿਆਪਕ ਤੇ ਸਹਾਇਕ ਡਾਇਰੈਕਟਰ ਪ੍ਰੋ: ਜਸਵਿੰਦਰ ਸਿੰਘ, ਪ੍ਰੋ: ਅਨੀਤਾ ਗਰਗ, ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਰੀਵਾ ਜੈਨ, ਪ੍ਰੋ: ਦੀਪਤੀ ਅਤੇ ਪ੍ਰੋ: ਅਗਮਜੋਤ ਦੀ ਖ਼ਾਸ ਭੂਮਿਕਾ ਰਹੀ |