27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਗੰਗੋਹਰ ਨੇੜੇ ਚੋਰ ਗਰੋਹ ਵਲੋਂ ਫ਼ਤਹਿ ਢੂਲਾ ਸਟੋਰ 'ਚੋਂ ਲੋਹੇ ਦੀਆਂ ਪਲੇਟਾਂ ਤੇ ਗਾਡਰ ਚੋਰੀ

ਅਜੀਤ ਡੈਸਕ 30-08-2025
ਮਹਿਲ ਕਲਾਂ, 29 ਅਗਸਤ (ਅਵਤਾਰ ਸਿੰਘ ਅਣਖੀ)-ਮੁੱਖ ਮਾਰਗ ਪਿੰਡ ਗੰਗੋਹਰ ਦੇ ਬੱਸ ਸਟੈਂਡ ਨੇੜੇ ਫ਼ਤਿਹ ਢੂਲਾ ਸਟੋਰ ਉਪਰ ਬੀਤੀ ਰਾਤ ਚੋਰ ਗਰੋਹ ਵਲੋਂ ਢੂਲੇ ਸ਼ਟਰਿੰਗ ਦਾ ਸਾਮਾਨ ਚੋਰੀ ਹੋਣ ਦੀ ਖਬਰ ਮਿਲੀ ਹੈ | ਢੂਲਾ ਸਟੋਰ ਦੇ ਮਾਲਕ ਜਸਵਿੰਦਰ ਸਿੰਘ ਗੰਗੋਹਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਚੋਰ ਇਕ ਅਣਪਛਾਤੇ ਵਾਹਨ ਰਾਹੀਂ ਆਏ, ਜਿਨ੍ਹਾਂ ਨੇ ਪਹਿਲਾਂ ਮੱੁਖ ਗੇਟ ਦਾ ਜਿੰਦਰਾ ਭੰਨਿਆ ਫਿਰ ਅੰਦਰ ਦਾਖਲ ਹੋਣ ਉਪਰੰਤ ਬਿਨਾਂ ਕਿਸੇ ਡਰ ਭੈਅ ਤੋਂ ਸਟੋਰ ਅੰਦਰ ਕਰੀਬ ਅੱਧਾ ਘੰਟਾ ਬੈਠ ਕੇ ਸ਼ਰਾਬ ਵੀ ਪੀਤੀ ਅਤੇ ਫਿਰ ਲੋਹੇ ਦੀਆਂ ਕਰੀਬ 150 ਪਲੇਟਾਂ ਅਤੇ ਗਾਡਰ ਟੈਂਪੂ ਵਿਚ ਲੱਦ ਕੇ ਫ਼ਰਾਰ ਹੋ ਗਏ | ਸਵੇਰੇ ਚੋਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਨੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਹੈ | ਢੂਲਾ ਸਟੋਰ ਮਾਲਕ ਜਸਵਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਚੋਰ ਉਨ੍ਹਾਂ ਦਾ ਦੋ ਲੱਖ ਰੁਪਏ ਤੋਂ ਵੱਧ ਦਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ | ਉਨ੍ਹਾਂ ਐਲਾਨ ਕੀਤਾ ਕਿ ਜਿਹੜਾ ਵੀ ਵਿਅਕਤੀ ਇਸ ਚੋਰੀ ਬਾਰੇ ਸੂਹ ਦੇਵੇਗਾ ਉਸ ਨੂੰ 50 ਹਜ਼ਾਰ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਸ ਦੀ ਪਹਿਚਾਣ ਨੂੰ ਵੀ ਗੁਪਤ ਰੱਖਿਆ ਜਾਵੇਗਾ | ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੱੁਖ ਅਫਸਰ ਸ਼ੇਰਵਿੰਦਰ ਸਿੰਘ ਅÏਲਖ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਛੇਤੀ ਚੋਰ ਗਰੋਹ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕਰ ਲਵੇਗੀ |

ਪਿਛਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਵਲੋਂ ਇਕ ਮਹੀਨੇ ਦੀ ਤਨਖ਼ਾਹ ਹੜ ਪੀੜਤਾਂ ਲਈ ਦੇਣ ਦਾ ਐਲਾਨ ਅਗਲੀ ਖ਼ਬਰ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।