27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਕਾਲਾ ਢਿੱਲੋਂ ਵਲੋਂ ਇਕ ਮਹੀਨੇ ਦੀ ਤਨਖ਼ਾਹ ਹੜ ਪੀੜਤਾਂ ਲਈ ਦੇਣ ਦਾ ਐਲਾਨ

ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਰਾਜ ਪਨੇਸਰ)-ਪੰਜਾਬ 'ਚ ਹੜ੍ਹਾਂ ਦਾ ਕਹਿਰ ਜਾਰੀ ਹੈ | ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰਾਹਤ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜ੍ਹਤਾਂ ਲਈ ਦੇਣ ਦਾ ਐਲਾਨ ਕੀਤਾ ਹੈ | ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਸਬੰਧੀ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਬਿਪਤਾ ਦੇ ਇਸ ਸਮੇਂ ਵਿਚ ਹਰ ਇਨਸਾਨ ਨੂੰ ਆਪਣੀ ਸਮਰੱਥਾ ਮੁਤਾਬਕ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹੀ ਉਹ ਸਮਾਂ ਹੈ ਜਿਸ ਦੌਰਾਨ ਆਪਸੀ ਲੋਕਾਂ ਦੇ ਭਾਈਚਾਰਕ ਏਕਤਾ ਦੀ ਭਾਵਨਾ ਕਾਇਮ ਰਹਿਣੀ ਚਾਹੀਦੀ ਹੈ ਅਤੇ ਪੰਜਾਬ ਦੇ ਲੋਕ ਹਮੇਸ਼ਾ ਇਹੋ ਜਿਹੀਆਂ ਬਿਪਤਾਵਾਂ ਨਾਲ ਇਕੱਠੇ ਹੋ ਕੇ ਲੜਦੇ ਆਏ ਹਨ | ਵਿਧਾਇਕ ਕਾਲਾ ਢਿੱਲੋਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਦੀ ਭਾਵਨਾ ਤੋਂ ਉੱਪਰ ਉੱਠ ਕੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਰਿਹਾ ਅਤੇ ਇਹ ਸਮਾਜ ਸੇਵੀ ਕਾਰਜਾਂ ਦੀ ਲੜੀ ਰਾਜਨੀਤਕ ਪਲੇਟਫ਼ਾਰਮ ਤੋਂ ਉੱਪਰ ਉੱਠ ਕੇ

ਪਿਛਲੀ ਖ਼ਬਰ ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਪਿੰਡ ਗੰਗੋਹਰ ਨੇੜੇ ਚੋਰ ਗਰੋਹ ਵਲੋਂ ਫ਼ਤਹਿ ਢੂਲਾ ਸਟੋਰ 'ਚੋਂ ਲੋਹੇ ਦੀਆਂ ਪਲੇਟਾਂ ਤੇ ਗਾਡਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।