27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੀਂਹ ਨਾਲ ਢਹਿ-ਢੇਰੀ ਹੋਏ ਘਰਾਂ ਦੇ ਮੁਆਵਜ਼ੇ ਲਈ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਮੂਹਰੇ ਪ੍ਰਦਰਸ਼ਨ <br/>

ਅਜੀਤ ਡੈਸਕ 30-08-2025
ਮਹਿਲ ਕਲਾਂ, 29 ਅਗਸਤ (ਅਵਤਾਰ ਸਿੰਘ ਅਣਖੀ)-ਭਾਈ ਲਾਲੋ ਪੰਜਾਬੀ ਮੰਚ, ਪੰਜਾਬ, ਮਜ਼ਦੂਰ ਜਥੇਬੰਦੀਆਂ ਵਲੋਂ ਆਗੂ ਹਰਜੀਤ ਸਿੰਘ ਖ਼ਿਆਲੀ ਦੀ ਅਗਵਾਈ ਹੇਠ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂ ਹਰਜੀਤ ਖ਼ਿਆਲੀ ਨੇ ਕਿਹਾ ਕਿ ਇਲਾਕਾ ਮਹਿਲ ਕਲਾਂ ਦੇ ਪਿੰਡਾਂ 'ਚ ਮੀਂਹ ਕਾਰਨ ਨੁਕਸਾਨੇ ਗਏ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਬੁਰੀ ਤਰਾਂ ਪਾੜ ਜਾਣ ਕਰ ਕੇ ਮਜ਼ਦੂਰ ਪਰਿਵਾਰ ਪਿੰਡਾਂ ਧਰਮਸ਼ਾਲਾਵਾਂ 'ਚ ਦਿਨ ਕਟੀ ਕਰਨ ਲਈ ਬੇਵੱਸ ਹਨ, ਪਰ ਸਰਕਾਰ ਦੇ ਅਧਿਕਾਰੀ ਜ਼ਮੀਨੀ ਪੱਧਰ 'ਤੇ ਠੋਸ ਹੱਲ ਕਰਨ ਦੀ ਬਜਾਇ ਕਾਗ਼ਜ਼ਾਂ ਦਾ ਢਿੱਡ ਭਰ ਰਹੇ ਹਨ | ਮਜ਼ਦੂਰਾਂ ਨੂੰ ਫਾਰਮ ਭਰਨ ਦਾ ਝਾਂਸਾ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ | ਜਦ ਕਿ ਅੱਜ ਪੀੜਤ ਮਜ਼ਦੂਰਾਂ ਨੂੰ ਯੋਗ ਮੁਆਵਜ਼ੇ ਦੀ ਤੁਰੰਤ ਲੋੜ ਹੈ | ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਕਾਰਨ ਡਿੱਗੇ ਹੋਏ ਘਰਾਂ ਦਾ ਮੁਆਵਜ਼ਾ ਘੱਟੋ-ਘੱਟ ਢਾਈ ਲੱਖ, ਚਿਉਂ ਰਹੀਆਂ ਛੱਤਾਂ ਲਈ ਡੇਢ ਲੱਖ ਰੁਪਏ, ਫ਼ਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 60, ਹਜ਼ਾਰ ਰੁਪਏ ਮੁਆਵਜ਼ਾ ਦੇਣ, ਮਨਰੇਗਾ ਮਜ਼ਦੂਰਾਂ ਦੀ ਬਕਾਇਆ ਰਾਸ਼ੀ ਛੇਤੀ ਭੇਜ ਅਤੇ ਮਨਰੇਗਾ ਮਜ਼ਦੂਰਾਂ ਦੀ ਰੁਕੇ ਹੋਏ ਕੰਮ ਜਲਦ ਸ਼ੁਰੂ ਕਰਵਾਉਣ ਆਦਿ ਮੰਗਾਂ ਨੂੰ ਪਹਿਲ ਦੇ ਆਧਾਰ ਲਾਗੂ ਕਰਵਾਉਣ ਲਈ ਮਜ਼ਦੂਰਾਂ ਨੇ ਇਕੱਠੇ ਹੋ ਕੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ | ਇਸ ਮੌਕੇ ਐਸ.ਐੱਚ.ਓ. ਸ਼ੇਰਵਿੰਦਰ ਸਿੰਘ ਅÏਲਖ ਨੇ ਮਜ਼ਦੂਰਾਂ ਤੋਂ ਮੰਗ ਪੱਤਰ ਪ੍ਰਾਪਤ ਕਰ ਕੇ ਭਰੋਸਾ ਦਿੱਤਾ ਕਿ ਇਸ ਨੂੰ ਉੱਚ ਅਧਿਕਾਰੀਆਂ ਤੱਕ ਛੇਤੀ ਪਹੁੰਚਦਾ ਕਰ ਦਿੱਤਾ ਜਾਵੇਗਾ | ਇਸ ਮੌਕੇ ਮਜ਼ਦੂਰ ਆਗੂਆਂ ਨੇ ਸਪਸ਼ਟ ਕਿਹਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਅਗਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਮਜ਼ਦੂਰ ਆਗੂ ਬਲਦੇਵ ਸਿੰਘ ਸਹਿਜੜਾ ਨੇ ਇਸ ਮੌਕੇ ਵੱਡੀ ਗਿਣਤੀ 'ਚ ਪੁੱਜੇ ਮਜ਼ਦੂਰਾਂ ਦਾ ਉਚੇਚਾ ਧੰਨਵਾਦ ਕੀਤਾ | ਇਸ ਮੌਕੇ ਮੇਜਰ ਸਿੰਘ ਸਹਿਜੜਾ, ਜੀਤ ਸਿੰਘ, ਕਰਨੈਲ ਸਿੰਘ, ਨਸੀਬ ਕੌਰ, ਪਰਮਜੀਤ ਕੌਰ ਸਹੌਰ, ਜੱਸੀ ਸਿੰਘ, ਜਗਸੀਰ ਸਿੰਘ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਜਗਸੀਰ ਸਿੰਘ ਖ਼ਿਆਲੀ, ਮਹਿੰਦਰ ਕੌਰ, ਪਾਲ ਸਿੰਘ, ਗੁਰਪ੍ਰੀਤ ਸਿੰਘ ਸਹਿਜੜਾ, ਲਾਭ ਸਿੰਘ ਵਜੀਦਕੇ, ਅਮਰਜੀਤ ਸਿੰਘ ਮਹਿਲ ਖ਼ੁਰਦ, ਸੁਖਵਿੰਦਰ ਸਿੰਘ ਮਹਿਲ ਕਲਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਘੇੜਾ ਕਾਲਜ ਦੇ ਵਿਦਿਆਰਥੀਆਂ ਨੇ ਸੋਨੇ ਤੇ ਤਾਂਬੇ ਦੇ ਤਗਮੇ ਜਿੱਤੇ <br/> ਅਗਲੀ ਖ਼ਬਰ ਐਸ.ਡੀ.ਐਮ. ਕਾਹਲੋਂ ਨੇ ਮਹਿਲ ਕਲਾਂ ਸਬ-ਡਵੀਜ਼ਨ ਦਾ ਵਾਧੂ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।