ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਜਿੱਥੇ ਅੱਜ ਪੂਰਾ ਪੰਜਾਬ ਲਗਭਗ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ ਉੱਥੇ ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾ ਕੇ ਪਿੰਡਾਂ ਦਾ ਹਾਲ ਜਾਣਿਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਭਗਵਾਨ ਸਿੰਘ ਭਾਨਾ ਮੌੜ, ਸਰਪੰਚ ਡੋਗਰ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸੀਪਾ, ਭਗਵੰਤ ਚੱਠਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਗੁਰਜਿੰਦਰ ਸਿੰਘ, ਹਰਦੀਪ ਛੰਨਾ ਸਮੇਤ ਤਪਾ ਦੇ ਨਜ਼ਦੀਕੀ ਪਿੰਡਾਂ ਦਾ ਦੌਰਾ ਕੀਤਾ ਅਤੇ ਹਾਲ ਚਾਲ ਜਾਣਿਆ | ਇਸ ਦੌਰੇ ਦੌਰਾਨ ਸਮੂਹ ਪਾਰਟੀ ਵਰਕਰਾਂ ਵਲੋਂ ਜਿਨ੍ਹਾਂ ਪਿੰਡਾਂ 'ਚ ਕੋਈ ਵੱਡੀ ਸਮੱਸਿਆ ਆ ਰਹੀ ਸੀ, ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੌਕੇ ਸਰਕਾਰ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ, ਘਰਾਂ ਦਾ ਨਿਰੀਖਣ ਕਰ ਕੇ ਤੁਰੰਤ ਢੁਕਵਾਂ ਮੁਆਵਜ਼ਾ ਪੀੜਤਾਂ ਲਈ ਜਾਰੀ ਕਰੇ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਵੀ ਮੌਜੂਦ ਸਨ |