ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਪਾਵਰ ਲਿਫ਼ਟਿੰਗ ਦੇ ਮੁਕਾਬਲਿਆਂ ਵਿਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਹਰਸ਼ਵੀਰ ਸਿੰਘ ਨੇ 93 ਕਿੱਲੋ ਭਾਰ ਵਰਗ, ਹਰੇਕਮ ਵੀਰ ਸਿੰਘ ਨੇ 74 ਕਿੱਲੋ ਭਾਰ ਵਰਗ ਅਤੇ ਦਕਸ਼ਜੋਤ ਸਿੰਘ ਨੇ 59 ਕਿੱਲੋ ਭਾਰ ਵਰਗ ਵਿਚ ਭਾਗ ਲਿਆ | ਜਿਸ ਵਿਚੋਂ ਵਿਦਿਆਰਥੀ ਹਾਰਸ਼ਵੀਰ ਸਿੰਘ ਨੇ ਚਾਂਦੀ ਅਤੇ ਹਰੇਕਮ ਵੀਰ ਸਿੰਘ ਨੇ ਤਾਂਬੇ ਦਾ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਡੀ.ਪੀ. ਹਰਜੀਤ ਸਿੰਘ ਨੂੰ ਵਧਾਈ ਦਿੱਤੀ |