ਹੰਡਿਆਇਆ, 29 ਅਗਸਤ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਕੋਠੇ ਚੂੰਘਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਬਾਬਾ ਜਗਤ ਸਿੰਘ ਦੇ ਜਥੇ ਨੇ ਕੀਰਤਨ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਬਾਬਾ ਬਾਬੂ ਸਿੰਘ ਮੁੱਖ ਸੇਵਾਦਾਰ ਗੁ: ਅੜੀਸਰ ਸਾਹਿਬ ਨੇ ਕਿਹਾ ਕਿ ਸੰਗਤਾਂ ਬਾਣੀ ਬਾਣੇ ਨਾਲ ਜੁੜ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ | ਇਸ ਮੌਕੇ ਕਵੀਸ਼ਰ ਗੁਰਮੇਲ ਸਿੰਘ ਬਰਨਾਲਾ, ਦਲਵੀਰ ਸਿੰਘ ਬਡਬਰ, ਅਮਰੀਕ ਸਿੰਘ ਭੈਣੀ ਮਹਿਰਾਜ, ਕਵੀਸ਼ਰ ਸੁਖਦੇਵ ਸਿੰਘ ਭੈਣੀ ਮਹਿਰਾਜ, ਦਰਸ਼ਨ ਸਿੰਘ ਭੈਣੀ ਮਹਿਰਾਜ ਦੇ ਜਥਿਆਂ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਚੂੰਘ, ਨੰਬਰਦਾਰ ਭਰਪੂਰ ਸਿੰਘ ਚੂੰਘ, ਬਲਦੇਵ ਸਿੰਘ ਧੌਲਾ, ਮੁੱਖ ਗ੍ਰੰਥੀ ਗੁਰਨੈਬ ਸਿੰਘ ਪੱਖੋ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਨੰਬਰਦਾਰ ਹਰਦੀਪ ਸਿੰਘ ਧੌਲਾ, ਗੁਰਮੀਤ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਮੂਲੋਵਾਲ, ਗੁਰਮੁਖ ਸਿੰਘ ਦਰਾਜ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ |