ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਮੇਰਾ ਯੁਵਾ ਭਾਰਤ (ਐਮ.ਵਾਈ. ਭਾਰਤ) ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਤਾਜ਼ਾ ਕਰਨਾ ਸੀ | ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਤੌਰ 'ਤੇ ਸਾਰੇ ਦੇਸ਼ ਵਿਚ ਮਨਾਇਆ ਜਾਂਦਾ ਹੈ | ਇਸ ਮੌਕੇ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਣ ਕੀਤੇ ਅਤੇ ਉਨ੍ਹਾਂ ਦੀ ਯਾਦ ਵਿਚ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਗੁਰਦੇਵ ਫੁੱਟਬਾਲ ਅਕੈਡਮੀ ਦੀ ਟੀਮ ਨੇ ਮੇਜਰ ਧਿਆਨ ਚੰਦ ਟਰਾਫ਼ੀ ਜਿੱਤੀ | ਇਸ ਮੌਕੇ ਕੋਚ ਕਿ੍ਪਾਲ ਗਿੱਲ, ਕੋਚ ਗੁਰਮੇਲ ਨੀਟੂ, ਗੁਰਦੇਵ ਫੁੱਟਬਾਲ ਅਕੈਡਮੀ ਦੇ ਪ੍ਰਬੰਧਕ, ਖਿਡਾਰੀ ਤੇ ਪਤਵੰਤੇ ਹਾਜ਼ਰ ਸਨ |