27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੈਕਰਡ ਹਾਰਟ ਗਰੁੱਪ ਆਫ਼ ਇੰਸਟੀਚਿਊਟ ਵਿਖੇ ਖੇਡ ਦਿਵਸ ਮਨਾਇਆ

ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਸੈਕਰਡ ਹਾਰਟ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਐਨ.ਐਸ.ਐਸ. ਵਲੰਟੀਅਰਜ਼ ਅਤੇ ਵਿਦਿਆਰਥੀਆਂ ਵਲੋਂ ਖੇਡ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਫਿਟ ਇੰਡੀਆ ਸਹੁੰ ਚੁਕਾ ਕੇ ਕਰਵਾਈ ਗਈ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ, ਪਿ੍ੰਸੀਪਲ ਡਾ: ਤੀਰਥ ਸਿੰਘ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਨਾਲ ਮਨੁੱਖੀ ਜੀਵਨ ਵਿਚ ਆਤਮ ਵਿਸ਼ਵਾਸ ਖ਼ੁਸ਼ਹਾਲੀ ਅਤੇ ਸਫਲਤਾ ਵਧਦੀ ਹੈ | ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਕਮਲਦੀਪ ਕੌਰ, ਕਾਲਜ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਪਾਰਕ ਨੂੰ ਉਜਾੜਨ ਸਬੰਧੀ ਸਿਵਲ ਸਰਜਨ ਖ਼ਿਲਾਫ਼ ਰੋਸ ਰੈਲੀ <br/> ਅਗਲੀ ਖ਼ਬਰ ਰਾਵੀ ਨੇ ਡੇਰਾ ਬਾਬਾ ਨਾਨਕ ਇਲਾਕੇ 'ਚ ਮਚਾਈ ਤਬਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।