ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਥਿਤ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ 'ਤੇ ਡਰੋਨ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ 'ਨੋ ਡਰੋਨ ਜ਼ੋਨ' ਐਲਾਨਿਆ ਗਿਆ ਹੈ | ਇਹ ਹੁਕਮ ਜ਼ਿਲ੍ਹਾ ਬਰਨਾਲਾ ਅੰਦਰ 15 ਸਤੰਬਰ ਤੱਕ ਲਾਗੂ ਰਹਿਣਗੇ |