27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਤਪਾ ਇਲਾਕੇ ਅੰਦਰ ਪਈ ਭਾਰੀ ਬਰਸਾਤ ਨਾਲ ਲੋਕ ਨਿਰਮਾਣ ਵਿਭਾਗ ਵਲੋਂ ਬਣਾਈ ਸੜਕ ਹੋਈ ਖੇਰੂੰ ਖੇਰੂੰ, ਦੁਕਾਨਦਾਰਾਂ ਨੇ ਕੀਤੀ ਨਾਅਰੇਬਾਜ਼ੀ

ਸੜਕ ਦੀ ਖਸਤਾ ਹਾਲਤ ਨਜ਼ਦੀਕ ਖੜ ਕੇ ਨਾਅਰੇਬਾਜ਼ੀ ਕਰਦੇ ਹੋਏ ਦੁਕਾਨਦਾਰ | ਤਸਵੀਰ : ਪ੍ਰਵੀਨ ਗਰਗ <br/> 30-08-2025
ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਇਲਾਕੇ ਦਾ ਨਾਮਦੇਵ ਮਾਰਗ ਜੋ ਅਕਸਰ ਹੀ ਸੁਰਖ਼ੀਆਂ ਵਿਚ ਰਹਿੰਦਾ ਹੈ ਦੀ ਸੜਕ ਲੋਕ ਨਿਰਮਾਣ ਵਿਭਾਗ ਵਲੋਂ ਕੁੱਝ ਕੁ ਸਾਲ ਪਹਿਲਾਂ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੀ | ਜੋ ਪਿਛਲੇ ਦਿਨੀਂ ਪਈ ਪਹਿਲੀ ਬਰਸਾਤ ਨਾਲ ਹੀ ਖੇਰੂੰ ਖੇਰੂੰ ਹੋ ਗਈ, ਜਿਸ ਦਾ ਖ਼ਮਿਆਜ਼ਾ ਅੱਜ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਭੋਗਣਾ ਪੈ ਰਿਹਾ ਹੈ ਕਿਉਂਕਿ ਸੜਕ ਵਿਚੋਂ ਇਸ ਕਦਰ ਬਜਰੀ ਅਤੇ ਵੱਟੇ ਨਿਕਲ ਚੁੱਕੇ ਹਨ ਕਿ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਜਿਸ ਨੂੰ ਲੈ ਕੇ ਅੱਜ ਇਕੱਠੇ ਹੋਏ ਦੁਕਾਨਦਾਰਾਂ ਨੇ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਨਾਅਰੇਬਾਜ਼ੀ ਕਰਦਿਆਂ ਇਕੱਠੇ ਹੋਏ ਦੁਕਾਨਦਾਰਾਂ ਪ੍ਰਦੀਪ ਕੁਮਾਰ, ਮਨਦੀਪ ਸਿੰਘ, ਰਾਜੂ ਸਿੰਘ, ਸੰਦੀਪ ਸਿੰਘ, ਛੱਜੂ ਸਿੰਘ, ਪਾਲੀ ਸਿੰਘ, ਪਰਮਿੰਦਰ ਸਿੰਘ, ਲਖਵੀਰ ਸਿੰਘ, ਨਿੱਕਾ ਸਿੰਘ, ਜਤਿੰਦਰ ਸਿੰਘ ਆਦਿ ਨੇ ਕਿਹਾ ਕਿ ਪਿਛਲੇ ਦਿਨੀਂ ਪਈ ਬਰਸਾਤ ਨੇ ਵਿਭਾਗ ਵਲੋਂ ਬਣਾਈ ਗਈ ਸੜਕ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਕਿ ਇਸ ਵਿਚ ਕਿਸ ਤਰ੍ਹਾਂ ਦਾ ਮੈਟੀਰੀਅਲ ਵਰਤਿਆ ਗਿਆ ਦੀ ਤਸਵੀਰ ਸਾਹਮਣੇ ਆ ਗਈ ਹੈ | ਸੜਕ ਵਿਚੋਂ ਨਿਕਲੇ ਵੱਟੇ ਵੱਡੇ ਵਾਹਨਾਂ ਨਾਲ ਬੁੜ੍ਹਕ ਕੇ ਉਨ੍ਹਾਂ ਦੀਆਂ ਦੁਕਾਨਾਂ ਅੰਦਰ ਆ ਰਹੇ ਹਨ, ਜਿਸ ਕਾਰਨ ਹਰ ਸਮੇਂ ਵੱਡੀ ਘਟਨਾ ਵਾਪਰਨ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਬਰਸਾਤ ਰੁਕਣ ਤੋਂ ਬਾਅਦ ਨਗਰ ਕੌਂਸਲ ਨੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕੁੱਝ ਪੱਥਰ ਦੇ ਰੋੜੇ ਸੁੱਟ ਕੇ ਆਉਣ-ਜਾਣ ਵਾਲੇ ਵਾਹਨਾਂ ਨੂੰ ਨਿਜਾਤ ਜ਼ਰੂਰ ਦਿਵਾਈ ਪ੍ਰੰਤੂ ਸਬੰਧਿਤ ਵਿਭਾਗ ਨੇ ਇਸ ਦੀ ਸਾਰ ਲੈਣਾ ਮੁਨਾਸਬ ਹੀ ਨਹੀਂ ਸਮਝਿਆ | ਉੱਧਰ ਦੂਜੇ ਪਾਸੇ ਤਪਾ ਤਾਜੋ ਕੈਂਚੀਆਂ ਓਵਰਬਿ੍ਜ ਦੇ ਨਾਲ ਜਾਂਦੀ ਸਲਿਪ ਰੋਡ 'ਤੇ ਵੀ ਵੱਡੇ-ਵੱਡੇ ਟੋਏ ਪੈ ਗਏ ਹਨ ਜਿਸ ਉੱਪਰ ਪਿਛਲੇ ਚਾਰ ਦਿਨਾਂ ਤੋਂ ਪਾਣੀ ਉਸੇ ਤਰ੍ਹਾਂ ਹੀ ਖੜ੍ਹਾ ਹੈ, ਕਿਉਂਕਿ ਵਿਭਾਗ ਵਲੋਂ ਇਸ ਦੀ ਨਿਕਾਸੀ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ ਗਿਆ, ਜਿਸ ਦਾ ਖ਼ਮਿਆਜ਼ਾ ਆਉਣ ਜਾਣ ਵਾਲੇ ਰਾਹਗੀਰ ਭੋਗ ਰਹੇ ਹਨ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕਰਦਿਆਂ ਕਿਹਾ ਕਿ ਤਪਾ ਦੇ ਨਾਮਦੇਵ ਮਾਰਗ ਅਤੇ ਮੁੱਖ ਮਾਰਗ 'ਤੇ ਸਲਿਪ ਰੋਡ ਦੀ ਸਾਰ ਜਲਦ ਤੋਂ ਜਲਦ ਲਈ ਜਾਵੇ ਤਾਂ ਜੋ ਲੋਕ ਹਾਦਸਿਆਂ ਤੋਂ ਬਚ ਸਕਣ |
ਪਿਛਲੀ ਖ਼ਬਰ ਸਹਿਕਾਰੀ ਸਭਾ ਦੀਵਾਨਾ ਦੀ ਪ੍ਰਬੰਧਕੀ ਕਮੇਟੀ ਵਲੋਂ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਖੇਤੀਬਾੜੀ ਸੰਦ <br/> ਅਗਲੀ ਖ਼ਬਰ ਵਿਆਹ ਪੁਰਬ ਮੌਕੇ ਆਰ.ਡੀ. ਖੋਸਲਾ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।