17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਅਜੀਤ ਡੈਸਕ 31-08-2025
ਬਰਨਾਲਾ, 30 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲੀ ਰਾਮ ਪਾਂਡੇ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਪੱੁਤਰ ਜੱਗਾ ਸਿੰਘ ਵਾਸੀ ਮਹਿਰਾਜ ਬਠਿੰਡਾ ਬਾਹਰੋਂ ਸਸਤੇ ਭਾਅ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਾਜਾਇਜ਼ ਸ਼ਰਾਬ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਿਵਿਆਂਗ ਲੋਕ ਭਲਾਈ ਸੇਵਾ ਸੁਸਾਇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਐਕਸਾਈਜ਼ ਦੇ ਕੇਸ 'ਚੋਂ ਦੋ ਵਿਅਕਤੀ ਅਤੇ ਨਾਮਜ਼ਦ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।