ਭਦੌੜ, 30 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਤੀਜੇ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਮਰਸ ਵਿਭਾਗ ਦੇ ਮੁਖੀ ਪ੍ਰੋ: ਗੁਰਮੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਗਗਨਦੀਪ ਕੌਰ ਨੇ 79.27 ਫ਼ੀਸਦੀ ਅੰਕ ਲੈ ਕੇ ਪਹਿਲਾ, ਟੀਨੂੰ ਨੇ 77.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਵਿਦਿਆਰਥਣ ਬਰਨੀਤ ਕੌਰ ਨੇ 77.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰੋ: ਸਾਲੂ ਜਿੰਦਲ, ਪ੍ਰੋ: ਹਰਜਿੰਦਰ ਕੌਰ ਅਤੇ ਸਟਾਫ਼ ਹਾਜ਼ਰ ਸੀ |