ਸ਼ਹਿਣਾ, 30 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਜਗਜੀਤਪੁਰਾ ਵਿਖੇ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਜੰਟ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨਾਇਬ ਸਿੰਘ ਟੱਲੇਵਾਲ ਬਲਾਕ ਪ੍ਰਧਾਨ ਨੇ ਕਿਹਾ ਕਿ ਜੱਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਆਦੇਸ਼ਾਂ ਮੁਤਾਬਿਕ ਜ਼ਿਲੇ੍ਹ ਦੇ ਕ੍ਰਮਵਾਰ ਪਿੰਡਾਂ ਵਿਚ ਇਕਾਈਆਂ ਗਠਿਤ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਗਜੀਤਪੁਰਾ ਵਿਖੇ ਕੀਤੀ ਗਈ ਚੋਣ ਵਿਚ ਚਮਕੌਰ ਸਿੰਘ ਇਕਾਈ ਪ੍ਰਧਾਨ, ਕਮਲਜੀਤ ਸਿੰਘ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਿੰਦਰ ਸਿੰਘ, ਤਾਜ ਮੁਹੰਮਦ, ਰਿਫਾਨ ਮੁਹੰਮਦ, ਸੁਖਵਿੰਦਰ ਸਿੰਘ ਆਦਿ ਨੂੰ ਵੀ ਇਕਾਈ ਵਿਚ ਮੈਂਬਰ ਲਿਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਪੱਖੋਕੇ, ਮਲਾਗਰ ਸਿੰਘ, ਚਮਕੌਰ ਸਿੰਘ, ਅਮਰਜੀਤ ਸਿੰਘ, ਨਾਇਬ ਸਿੰਘ ਆਦਿ ਵੀ ਹਾਜ਼ਰ ਸਨ |