ਹੰਡਿਆਇਆ, 30 ਅਗਸਤ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਕੱਚਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਕੇ ਭੋਗ ਪਾਏ ਗਏ | ਭੋਗ ਉਪਰੰਤ ਹਜ਼ੂਰੀ ਰਾਗੀ ਜਰਨੈਲ ਸਿੰਘ ਤੇ ਸਾਹਿਬ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ | ਮੁੱਖ ਪ੍ਰਚਾਰਕ ਭਾਈ ਡਿੰਪਲ ਸਿੰਘ ਸਮਾਓ, ਮੁੱਖ ਪ੍ਰਚਾਰਕ ਭਾਈ ਕੁਲਵੰਤ ਸਿੰਘ ਭੈਣੀ ਨੇ ਕਥਾ ਵਿਚਾਰਾਂ ਰਾਹੀਂ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਨਛੱਤਰ ਸਿੰਘ ਭਰੀ, ਲਖਵੀਰ ਸਿੰਘ ਲੱਖੀ ਜ਼ੈਲਦਾਰ, ਹਾਕਮ ਸਿੰਘ ਭਰੀ, ਬੂਟਾ ਸਿੰਘ ਭਰੀ, ਜਗਜੀਤ ਸਿੰਘ ਪਨੇਸਰ, ਨਿਰੰਜਨ ਸਿੰਘ ਆਦੀਆਲ, ਮੱਖਣ ਸਿੰਘ ਮਹਿਰਮੀਆ, ਅਵਤਾਰ ਸਿੰਘ ਸੋਨੀ, ਬਲਵੀਰ ਸਿੰਘ ਐਮ.ਸੀ., ਬਸਾਵਾ ਸਿੰਘ ਭਰੀ ਐਮ.ਸੀ. ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਸੰਥਿਆਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਮਿੱਠੂ ਸਿੰਘ ਨੰਬਰਦਾਰ, ਨੰਬਰਦਾਰ ਬੂਟਾ ਸਿੰਘ, ਮਲਕੀਤ ਸਿੰਘ ਚੀਮਾ, ਮੁੱਖ ਗ੍ਰੰਥੀ ਬਲਵਿੰਦਰ ਸਿੰਘ ਤੇ ਜਸਪਾਲ ਸਿੰਘ, ਗ੍ਰੰਥੀ ਗੁਰਦੀਪ ਸਿੰਘ, ਹਰਦੀਪ ਸਿੰਘ ਧਨੌਲਾ, ਤਲਵਿੰਦਰ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ |