17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਹਿਲ ਕਲਾਂ 'ਚ ਪਰਾਲੀ ਪ੍ਰਬੰਧਨ ਬਾਰੇ ਬਲਾਕ ਪੱਧਰੀ ਕੈਂਪ <br/>

ਅਜੀਤ ਡੈਸਕ 31-08-2025
ਮਹਿਲ ਕਲਾਂ, 30 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਖੇਤੀਬਾੜੀ ਵਿਭਾਗ ਮਹਿਲ ਕਲਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਹਰਮਨਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ-ਸੰਭਾਲ ਅਤੇ ਫ਼ਸਲਾਂ ਸੰਬੰਧੀ ਜਾਗਰੂਕ ਕਰਨ ਲਈ ਬਲਾਕ ਪੱਧਰੀ ਕੈਂਪ ਲਾਇਆ ਗਿਆ | ਇਸ ਸਮੇਂ ਬਲਾਕ ਤਕਨੀਕੀ ਮੈਨੇਜਰ ਸਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ | ਇਸ ਕੈਂਪ ਦੌਰਾਨ ਪ੍ਰਮੋਲਪ੍ਰੀਤ ਸਿੰਘ ਇੰਸਪੈਕਟਰ ਪਸ਼ੂ ਪਾਲਣ ਵਿਭਾਗ ਨੇ ਕਿਸਾਨਾਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਡਾ: ਅਮਨਦੀਪ ਕੌਰ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਕਣਕ ਤੋਂ ਇਲਾਵਾ ਹੋਰ ਹਾੜ੍ਹੀ ਦੀਆਂ ਫ਼ਸਲਾਂ ਜਿਵੇਂ ਕਿ ਸਰ੍ਹੋਂ, ਛੋਲੇ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ | ਡਾ: ਸੁਰਿੰਦਰਾ ਸਿੰਘ, ਕੇ.ਵੀ.ਕੇ. ਬਰਨਾਲਾ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸ੍ਰੀ ਹਰਪਾਲ ਸਿੰਘ ਸਬ-ਇੰਸਪੈਕਟਰ ਨੇ ਵਿਭਾਗ ਵਲੋਂ ਸੀ.ਆਰ. ਐਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ-ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ | ਕੈਂਪ ਵਿਚ ਪਰਾਲੀ/ਝੋਨੇ ਦੀ ਰਹਿੰਦ ਖੂੰਹਦ ਦਾ ਸੁਚੱਜਾ ਪ੍ਰਬੰਧ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਕੁਲਵੀਰ ਸਿੰਘ ਸਹਾਇਕ ਮੈਨੇਜਰ ਨੇ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਰਪੰਚ ਸਰਬਜੀਤ ਸਿੰਘ ਸ਼ੰਭੂ ਮਹਿਲ ਕਲਾਂ ਸੋਢੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਸਮੇਂ ਮਹਿੰਦਰ ਕੌਰ ਏ.ਟੀ.ਐੱਮ., ਜਸਵੀਰ ਸਿੰਘ ਖੇਤੀ ਦੂਤ, ਕਮਲਪ੍ਰੀਤ ਸਿੰਘ ਖੇਤੀ ਦੁਤ, ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਅਗਾਂਹਵਧੂ ਕਿਸਾਨ ਅਰਸ਼ਦੀਪ ਸਿੰਘ, ਹਰਮਨਜੀਤ ਸਿੰਘ, ਹਰਜਿੰਦਰ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਬਖ਼ਸ਼ ਸਿੰਘ, ਸ਼ੇਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਗਊਵੰਸ਼ ਨੂੰ ਕੱੁਤਿਆਂ ਨੇ ਨੋਚ ਕੇ ਖਾਧਾ ਅਗਲੀ ਖ਼ਬਰ ਭਾਗ ਪੈਲੇਸ ਚੀਮਾ ਵਿਖੇ 'ਬੱਲੇ ਬੱਲੇ 2025' ਵਿਰਾਸਤੀ ਮੇਲਾ 7 ਸਤੰਬਰ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।