17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੁਲਿਸ ਚੌਂਕੀ ਇੰਚਾਰਜ ਪੱਖੋ ਕੈਂਚੀਆਂ ਸਰਬਜੀਤ ਸਿੰਘ ਦਾ ਸਨਮਾਨ <br/>

ਅਜੀਤ ਡੈਸਕ 31-08-2025
ਟੱਲੇਵਾਲ, 30 ਅਗਸਤ (ਸੋਨੀ ਚੀਮਾ)-ਇਲਾਕੇ ਵਿਚ ਅਮਨ ਸ਼ਾਂਤੀ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕਸ ਰਹੇ ਸਰਬਜੀਤ ਸਿੰਘ ਚੌਂਕੀ ਇੰਚਾਰਜ ਪੱਖੋ ਕੈਂਚੀਆਂ ਦਾ 'ਆਪ' ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਚੌਂਕੀ ਇੰਚਾਰਜ ਸਰਬਜੀਤ ਸਿੰਘ ਨੇ ਕਿਹਾ ਕਿ ਇਲਾਕੇ ਕਿਸੇ ਵੀ ਨਸ਼ਾ ਵਿਕਰੇਤਾ ਜਾਂ ਸਮਾਜ ਵਿਰੋਧੀ ਕਾਰਵਾਈਆਂ ਵਿਚ ਲਿਪਤ ਕਿਸੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਇਲਾਕੇ ਵਿਚ ਗਸ਼ਤ ਵਧਾਈ ਗਈ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਅਤੇ ਪੰਚਾਇਤਾਂ ਵੀ ਪੁਲਿਸ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਵਰਗੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਸੁਖਜਿੰਦਰ ਸਿੰਘ ਚੀਮਾ ਪੰਚ ਸਮੇਤ ਸਮੂਹ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਪੀ.ਆਰ.ਟੀ.ਸੀ. ਦੀ ਬੱਸ ਫੁੱਟਪਾਥ 'ਤੇ ਚੜ੍ਹੀ <br/> ਅਗਲੀ ਖ਼ਬਰ ਗਊਵੰਸ਼ ਨੂੰ ਕੱੁਤਿਆਂ ਨੇ ਨੋਚ ਕੇ ਖਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।