ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਆਈ.ਸੀ.ਐਸ.ਈ. ਵਲੋਂ ਆਯੋਜਿਤ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ੈਮਰੋਕ ਇੰਟਰਨੈਸ਼ਨਲ ਸਕੂਲ ਜੈਮਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੇਸ਼ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਗੁਰਵੀਰ ਕੌਰ, ਗੁਰਜੋਤ ਕੌਰ ਅਤੇ ਮਹਿਕਦੀਪ ਕੌਰ ਨੇ ਗੋਲਡ ਮੈਡਲ ਹਾਸਲ ਕੀਤੇ, ਜਦਕਿ ਆਇਨਤਨੂਰ ਕੌਰ ਅਤੇ ਅਰਸ਼ਦੀਪ ਕੌਰ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਤਗਮੇ ਜਿੱਤੇ | ਇਹ ਖਿਡਾਰਨਾਂ ਪਹਿਲਾਂ ਹੋਏ ਖੇਤਰੀ ਮੁਕਾਬਲਿਆਂ ਵਿਚ ਵੀ ਸੋਨਾ ਜਿੱਤ ਚੁੱਕੀਆਂ ਹਨ | ਉਸ ਜਿੱਤ ਤੋਂ ਬਾਅਦ ਉਨ੍ਹਾਂ ਨੇ ਹੋਰ ਮਿਹਨਤ ਕੀਤੀ ਅਤੇ ਹੁਣ ਜਬਲਪੁਰ ਵਿਚ ਰਾਸ਼ਟਰੀ ਪੱਧਰ 'ਤੇ ਮੈਡਲ ਜਿੱਤ ਕੇ ਆਪਣੇ ਸਕੂਲ ਅਤੇ ਪੰਜਾਬ ਦਾ ਮਾਣ ਵਧਾਇਆ ਹੈ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਸ: ਸੁਖਮੀਤ ਸਿੰਘ ਧਾਲੀਵਾਲ ਅਤੇ ਪਿ੍ੰਸੀਪਲ ਇਬ੍ਰਾਹਿਮ ਉੱਦਮ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਇਹ ਸਾਡੀਆਂ ਬੇਟੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ | ਇਹ ਜਿੱਤ ਸਕੂਲ ਲਈ ਇਤਿਹਾਸਕ ਪਲ ਹੈ | ਵਿਦਿਆਰਥਣਾਂ ਨੇ ਸਾਬਤ ਕੀਤਾ ਹੈ ਕਿ ਸਮਰਪਣ, ਸਖ਼ਤ ਮਿਹਨਤ ਅਤੇ ਸਹੀ ਮਾਰਗ ਦਰਸ਼ਨ ਨਾਲ ਕਿਸੇ ਵੀ ਖੇਤਰ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ | ਇਹ ਬੱਚੇ ਸਾਡੇ ਲਈ ਪੇ੍ਰਰਨਾ ਦਾ ਸਰੋਤ ਹਨ | ਉਨ੍ਹਾਂ ਕਿਹਾ ਕਿ ਇਹ ਕੋਚ ਜਸਪਾਲ ਸਿੰਘ ਦੀ ਸਖ਼ਤ ਟਰੇਨਿੰਗ ਅਤੇ ਮਿਹਨਤ ਦਾ ਨਤੀਜਾ ਹੈ |