19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬੀ.ਵੀ.ਐਮ. ਸਕੂਲ ਦੇ ਵਿਦਿਆਰਥੀਆਂ ਨੇ ਕਾਂਸੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 21-09-2025
ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਮੁਕਾਬਲਿਆਂ ਵਿਚ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਖੋ-ਖੋ ਅੰਡਰ-19 ਸਾਲ ਵਰਗ ਲੜਕਿਆਂ ਦੇ ਮੁਕਾਬਲਿਆਂ ਤੀਜਾ ਸਥਾਨ ਹਾਸਲ ਕਰ ਕੇ ਤਾਂਬੇ ਦਾ ਤਗਮਾ ਜਿੱਤਿਆ | ਜੇਤੂ ਟੀਮ ਵਿਚ ਪ੍ਰਭਜੋਤ ਸਿੰਘ, ਅਰਮਾਨ ਸਿੰਘ, ਫ਼ਾਰੂਕ, ਜੈਦੀਪ ਸਿੰਘ, ਸੁਖਮਨਪ੍ਰੀਤ ਸਿੰਘ ਮਾਨ, ਸਾਹਿਲਪ੍ਰੀਤ ਸਿੰਘ ਸ਼ਾਮਿਲ ਸਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਗਹਿਲ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੋ 18 ਫੱੁਟ ਚੌੜੀਆਂ ਸੜਕਾਂ ਹਲਕੇ ਵਿਚ ਛੇਤੀ ਬਣਨਗੀਆਂ-ਲਾਭ ਸਿੰਘ ਉੱਗੋਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।