ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਖੋ-ਖੋ ਦੇ ਮੁਕਾਬਲੇ ਜੈ ਵਾਟਿਕਾ ਸਕੂਲ ਬਰਨਾਲਾ ਵਿਚ ਹੋਏ | ਜਿਸ ਵਿਚ ਖੋ-ਖੋ ਅੰਡਰ-14 ਲੜਕੀਆਂ ਦੀ ਟੀਮ ਨੇ ਬਰਨਾਲਾ ਜ਼ਿਲ੍ਹੇ ਵਿਚ ਅੱਠ ਟੀਮਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕੀਤਾ ਸੀ | ਇਹ ਟੀਮ ਪੰਜਾਬ ਵਿਚ ਕਪੂਰਥਲਾ ਵਿਚ ਕਰਵਾਏ ਜਾ ਰਹੇ ਸਟੇਟ ਪੱਧਰੀ ਟੂਰਨਾਮੈਂਟ ਲਈ ਬਰਨਾਲਾ ਜ਼ਿਲ੍ਹੇ ਵਲੋਂ ਖੇਡੇਗੀ | ਸਕੂਲ ਪਹੁੰਚਣ 'ਤੇ ਇਹ ਪੂਰੀ ਟੀਮ ਜਿਸ ਵਿਚ ਸਕੂਲ ਦੀਆਂ ਛੇ ਲੜਕੀਆਂ ਗਗਨਦੀਪ ਕੌਰ, ਰੁਪਿੰਦਰ ਕੌਰ, ਗੁਰਕਰਮਨਦੀਪ ਕੌਰ, ਅਨਮੋਲਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਖੁਸ਼ੀ ਨੂੰ ਸਕੂਲ ਸਟਾਫ਼ ਅਤੇ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੱਖਣ ਸਿੰਘ ਨੇ ਦੱਸਿਆ ਕਿ ਇਸ ਪ੍ਰਾਪਤੀ ਦਾ ਸਿਹਰਾ ਸਾਡੇ ਮਿਹਨਤੀ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਨੂੰ ਜਾਂਦਾ ਹੈ | ਸਾਡੇ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਖ਼ਾਸ ਖ਼ਿਆਲ ਰੱਖਿਆ ਜਾਂਦਾ ਹੈ ਤਾਂ ਕਿ ਬੱਚੇ ਦਾ ਮਾਨਸਿਕ ਤੇ ਸਰੀਰਕ ਵਿਕਾਸ ਹੋ ਸਕੇ ਖੇਡਾਂ ਲਈ ਚੰਗੇ ਕੋਚਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਸ ਨਾਲ ਸਾਡੇ ਸਕੂਲ ਦੇ ਬੱਚੇ ਖੇਡਾਂ ਵਿਚ ਚੰਗੀਆਂ ਪ੍ਰਾਪਤੀਆਂ ਕਰ ਰਹੇ ਹਨ |