19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰੇਮ ਅੱਖਾਂ ਦਾ ਹਸਪਤਾਲ ਵਿਖੇ ਡਰਾਈਵਰਾਂ ਲਈ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ <br/>

ਅਜੀਤ ਡੈਸਕ 21-09-2025
ਬਰਨਾਲਾ, 20 ਸਤੰਬਰ (ਨਰਿੰਦਰ ਅਰੋੜਾ)-ਸਥਾਨਕ ਛੱਜੂ ਰੌਸ਼ਨ ਕਾਰਖ਼ਾਨੇ ਨੇੜੇ ਸਥਿਤ ਪ੍ਰੇਮ ਅੱਖਾਂ ਦਾ ਹਸਪਤਾਲ ਵਿਖੇ ਡਰਾਈਵਰ ਵੀਰਾਂ ਲਈ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 21 ਸਤੰਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਐਮ.ਡੀ. ਡਾ: ਰੁਪੇਸ਼ ਸਿੰਗਲਾ ਨੇ ਦੱਸਿਆ ਕਿ ਟੈਕਸੀ ਡਰਾਈਵਰ, ਬੱਸ ਡਰਾਈਵਰ, ਸਕੂਲ ਵੈਨ ਡਰਾਈਵਰ, ਟਰੱਕ ਡਰਾਈਵਰ, ਆਟੋ ਰਿਕਸ਼ਾ ਡਰਾਈਵਰ ਆਦਿ ਲਈ ਇਹ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਜਿਸ ਨੂੰ ਜ਼ਰੂਰਤ ਹੋਵੇਗੀ, ਮੁਫ਼ਤ ਐਨਕ ਵੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਡਰਾਈਵਰ ਵੀਰਾਂ ਦੀ ਨਿਗ੍ਹਾ ਬਿਲਕੁਲ ਸਹੀ ਹੋਣੀ ਚਾਹੀਦੀ ਹੈ | ਕਈ ਵਾਰ ਅਣਗਹਿਲੀ ਕਰ ਕੇ ਇਹ ਅੱਖਾਂ ਦਾ ਚੈੱਕਅਪ ਨਹੀਂ ਕਰਵਾਉਂਦੇ | ਜਿਸ ਨਾਲ ਦੂਰ ਨੇੜੇ ਦੀ ਘੱਟ ਰੌਸ਼ਨੀ ਦਾ ਪਤਾ ਨਹੀਂ ਚੱਲਦਾ ਅਤੇ ਇਹ ਦੁਰਘਟਨਾ ਦਾ ਕਾਰਨ ਵੀ ਬਣਦੀ ਹੈ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਸਭ ਡਰਾਈਵਰਾਂ ਨੂੰ ਆਪਣੀਆਂ ਅੱਖਾਂ ਦਾ ਚੈੱਕਅਪ ਜ਼ਰੂਰ ਕਰਵਾਉਣਾ ਚਾਹੀਦਾ ਹੈ ਅਤੇ ਅੱਜ ਇਸ ਕੈਂਪ ਦਾ ਲਾਭ ਜ਼ਰੂਰ ਲੈਣ |

ਪਿਛਲੀ ਖ਼ਬਰ ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਸਿਰਫ਼ ਦੋ ਈ. ਐਮ. ਓਜ਼. ਨਾਲ ਚੱਲ ਰਿਹਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।