19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਵਜੀਦਕੇ ਕਲਾਂ ਵਿਖੇ ਹੋਣਹਾਰ ਧੀ ਸੰਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 21-09-2025
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਦੇ ਕਿਰਤੀ ਪਰਿਵਾਰ 'ਚ ਜੰਮੀ ਅਤੇ ਆਪਣੀ ਸਖ਼ਤ ਮਿਹਨਤ ਨਾਲ ਲੇਬਰ ਇੰਸਪੈਕਟਰ ਦੇ ਉੱਚੇ ਅਹੁਦੇ 'ਤੇ ਪਹੁੰਚੀ ਹੋਣਹਾਰ ਬੇਟੀ ਸੰਦੀਪ ਕੌਰ ਪੁੱਤਰੀ ਨਿਰਭੈ ਸਿੰਘ ਅਤੇ ਬੀਬੀ ਦਲਜੀਤ ਕੌਰ ਦਾ ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸੰਦੀਪ ਕੌਰ ਨੂੰ ਵਿਸ਼ੇਸ਼ ਸਨਮਾਨ ਨਿਸ਼ਾਨੀ, ਮੈਡਲ ਅਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ | ਹੋਣਹਾਰ ਬੇਟੀ ਸੰਦੀਪ ਕੌਰ ਅੱਜ ਪਹਿਲੇ ਦਿਨ ਡਿਊਟੀ ਉੱਪਰ ਸੇਵਾਵਾਂ ਨਿਭਾਉਣ ਉਪਰੰਤ ਵਾਪਸ ਘਰ ਪਰਤੀ ਸੀ | ਇਸ ਮੌਕੇ ਸਮਾਜ ਸੇਵੀ ਪਿਆਰਾ ਸਿੰਘ ਤੋਂ ਇਲਾਵਾ ਅਪਾਹਜ ਬੇਟੀ ਗੁਰਪ੍ਰੀਤ ਕੌਰ ਨੇ ਉੱਚੇ ਅਹੁਦੇ 'ਤੇ ਪਹੁੰਚਣ ਲਈ ਮੁਬਾਰਕਬਾਦ ਦਿੰਦਿਆਂ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ਪਿਆਰਾ ਸਿੰਘ ਮਾਹਮਦਪੁਰ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਬੇਟੀਆਂ ਨੂੰ ਕੁੱਖਾਂ ਵਿਚ ਨਾ ਮਾਰੋ ਉਨ੍ਹਾਂ ਨੂੰ ਉੱਚ ਵਿੱਦਿਆ ਪ੍ਰਾਪਤ ਕਰਵਾਉਣ ਲਈ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ | ਤਾਂ ਜੋ ਉਹ ਵੀ ਬੇਟੀ ਸੰਦੀਪ ਕੌਰ ਵਾਂਗ ਉੱਚੇ ਰੁਤਬੇ ਹਾਸਲ ਕਰ ਕੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਸਕਣ | ਉਹ ਕਾਮਨਾ ਕਰਦੇ ਹਨ ਕਿ ਬੇਟੀ ਸੰਦੀਪ ਕੌਰ ਆਪਣੀ ਕਾਬਲੀਅਤ ਦੇ ਬਲਬੂਤੇ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਹੋਰ ਤਰੱਕੀਆਂ ਮਾਣੇ | ਇਸ ਮੌਕੇ ਸਰਪੰਚ ਸੁਖਵੀਰ ਕੌਰ ਵਜੀਦਕੇ, ਜਗਰਾਜ ਸਿੰਘ, ਮਨਦੀਪ ਸਿੰਘ, ਰਾਮ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਤੁਗਲ, ਜਗਦੀਪ ਸਿੰਘ, ਬੱਗਾ ਸਿੰਘ ਮਹਿਲ ਕਲਾਂ, ਜਗਤਾਰ ਸਿੰਘ ਛੀਨੀਵਾਲ, ਕਰਨੈਲ ਸਿੰਘ ਸ਼ੇਰਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।