ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਵਿਦਿਆਰਥਣ ਸੁਖਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ (ਲੜਕੀਆਂ) ਦੇ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਸੁਖਜੀਤ ਕੌਰ ਨੇ ਅੰਡਰ 14 ਸਾਲ ਉਮਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ | ਜਿਸ ਸਦਕਾ ਵਿਦਿਆਰਥਣ ਸੁਖਜੀਤ ਕੌਰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਵਿਦਿਆਰਥਣ ਸੁਖਜੀਤ ਕੌਰ ਤੇ ਕੋਚ ਰਾਹੁਲ ਗਰਗ ਨੂੰ ਵਧਾਈ ਦਿੱਤੀ |