19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-09-2025
ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਦੇ ਇਕ ਪ੍ਰਾਈਵੇਟ ਸਕੂਲ ਵਿਚ 12ਵੀਂ ਜਮਾਤ 'ਚ ਪੜ੍ਹਦੀ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਜ਼ਿਲ੍ਹਾ ਬਠਿੰਡਾ ਦੇ ਇਕ ਨੌਜਵਾਨ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਦਰਜ ਮਾਮਲੇ ਅਨੁਸਾਰ ਪਿੰਡ ਪੱਖੋ ਕਲਾਂ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਆਪਣੇ ਬਿਆਨ ਰਾਹੀਂ ਦੱਸਿਆ ਹੈ ਕਿ ਉਸ ਦੀ ਭਤੀਜੀ ਪਿੰਡ ਦੇ ਇਕ ਨਿੱਜੀ ਸਕੂਲ ਵਿਚ ਬਾਰ੍ਹਵੀਂ ਜਮਾਤ ਵਿਚ ਪੜ੍ਹਦੀ ਸੀ | ਜਿਨ੍ਹਾਂ ਦੇ ਹੁਣ ਪੇਪਰ ਚੱਲਦੇ ਸਨ | ਜੋ ਪੇਪਰ ਦੇਣ ਲਈ ਸਕੂਲ ਗਈ ਸੀ ਪ੍ਰੰਤੂ ਸਕੂਲ ਨਹੀਂ ਗਈ | ਜਿਸ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੇ ਪੁੱਛ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਨੌਜਵਾਨ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਜਗਰਾਜ ਸਿੰਘ ਵਾਸੀ ਨਾਥਪੁਰਾ ਜ਼ਿਲ੍ਹਾ ਬਠਿੰਡਾ ਉਸ ਨੂੰ ਵਰਗ਼ਲਾ ਫੁਸਲਾ ਕੇ ਭਜਾ ਕੇ ਲੈ ਗਿਆ ਹੈ | ਪੁਲਿਸ ਨੇ ਲੜਕੀ ਦੇ ਚਾਚੇ ਦੇ ਬਿਆਨ ਅਨੁਸਾਰ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਜਗਰਾਜ ਸਿੰਘ ਵਾਸੀ ਨਾਥਪੁਰਾ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਰਨਾਲਾ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦਾ ਸਪੈਸ਼ਲ ਰੈਕ ਲਗਾ ਕੇ ਘਾਟ ਨੂੰ ਪੂਰਾ ਕਰੇ ਸਰਕਾਰ -ਬਿੱਟੂ ਝਲੂਰ <br/> ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।