19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡਿਪਟੀ ਕਮਿਸ਼ਨਰ ਵਲੋਂ ਪੰਜ ਹਾਟਸਪਾਟ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਨਾਲ ਮੀਟਿੰਗ

ਅਧਿਕਾਰੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ | ਅਜੀਤ ਤਸਵੀਰ <br/> 21-09-2025
ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਉੱਥੇ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕਰ ਕੇ ਉਨ੍ਹਾਂ ਨੂੰ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪਿੰਡ ਸ਼ਹਿਣਾ, ਮੌੜ ਨਾਭਾ, ਉੱਗੋਕੇ, ਜੋਧਪੁਰ ਤੇ ਭੋਤਨਾ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਵਾਢੀ ਲਈ ਕੋਈ ਵੀ ਮਸ਼ੀਨ ਸੁਪਰ ਐੱਸ.ਐਮ.ਐਸ. ਤੋਂ ਬਿਨਾ ਨਾ ਚਲਾਈ ਜਾਵੇ | ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਜੀਰੀ ਦੀ ਕਟਾਈ ਨਾ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਮਸ਼ੀਨਰੀ ਦੀ ਵਰਤੋਂ ਕਰ ਕੇ ਪ੍ਰਬੰਧਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਦਿੱਕਤ ਆਉਂਦੀ ਹੈ ਤਾਂ ਉਹ ਕੰਟਰੋਲ ਰੂਮ ਦੇ (ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਦੌਰਾਨ) ਨੰਬਰ 01679-233031 ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਨਅਤਾਂ, ਬੇਲਰ ਮਾਲਕਾਂ ਜਾਂ ਪਰਾਲੀ ਇਕੱਠੀ ਕਰਨ ਵਾਲੀਆਂ ਧਿਰਾਂ ਨੂੰ ਪਰਾਲੀ ਡੰਪ ਲਈ ਕੁੱਝ ਪਿੰਡਾਂ ਵਿਚ ਜ਼ਮੀਨ ਦੀ ਜ਼ਰੂਰਤ ਹੈ, ਇਸ ਵਾਸਤੇ ਵੀ ਪੰਚਾਇਤਾਂ ਅੱਗੇ ਆਉਣ | ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਧਰਮਵੀਰ ਸਿੰਘ, ਬਲਾਕ ਨੋਡਲ ਅਫ਼ਸਰ, ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਸੁਨੀਤਾ ਸ਼ਰਮਾ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ ਅਗਲੀ ਖ਼ਬਰ ਅਦਾਲਤ ਨੇ ਬਲੈਕਮੇਲਿੰਗ ਦੇ ਕੇਸ 'ਚੋਂ ਅÏਰਤ ਨੂੰ ਕੀਤਾ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।