ਲੌਂਗੋਵਾਲ, 18 ਸਤੰਬਰ (ਵਿਨੋਦ, ਖੰਨਾ) - ਸ਼ਹੀਦ ਸਰਦਾਰ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸਕੂਲ ਵਿਖੇ ਉੱਘੇ ਪਰਜਾਮੰਡਲੀਏ ਸ਼ਹੀਦ ਭਗਵਾਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਜੀਵਨ ਸਾਥਣ ਮਾਤਾ ਧਰਮ ਕੌਰ ਦੀ ਕੁਰਬਾਨੀ ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਹਾਜ਼ਰ ਸਟਾਫ਼ ਨੂੰ ਉਨ੍ਹਾਂ ਦੀ ਲੋਕ ਪੱਖੀ ਸੋਚ ਤੇ ਚੱਲਣ ਅਤੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਕਾਰਜ ਕਰਨ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ | ਸਕੂਲ ਲਈ ਪਰਿਵਾਰ ਵੱਲੋਂ ਸ਼ਹੀਦ ਭਗਵਾਨ ਸਿੰਘ ਅਤੇ ਮਾਤਾ ਧਰਮ ਕੌਰ ਦੇ ਵੱਡ ਆਕਾਰੀ ਚਿੱਤਰ ਵੀ ਭੇਟ ਕੀਤੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਰਮਜੀਤ ਕੌਰ, ਮੈਡਮ ਸ਼ਿੰਦਰਪਾਲ ਕੌਰ, ਸ਼ਹੀਦ ਭਗਵਾਨ ਸਿੰਘ ਦੀ ਪੁੱਤਰੀ ਬੀਬੀ ਸ਼ਮਿੰਦਰ ਕੌਰ, ਦੋਹਤਾ ਰਘਵੀਰ ਸਿੰਘ ਪੱਪੀ, ਦੇਸ਼ ਭਗਤ ਯਾਦਗਾਰ ਦੇ ਗੁਰਮੇਲ ਸਿੰਘ, ਕੇਵਲ ਸਿੰਘ, ਗੁਰਚਰਨ ਸਿੰਘ, ਮਾ.ਬੀਰਬਲ ਸਿੰਘ, ਗੋਬਿੰਦ ਸਿੰਘ ਗਿੱਲ, ਭੋਲਾ ਸਿੰਘ ਬਟੂਹਾ ਤੋਂ ਇਲਾਵਾ ਅਧਿਆਪਕ ਸਹਿਬਾਨ ਅਤੇ ਪਤਵੰਤੇ ਹਾਜ਼ਰ ਸਨ |