ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਵਲੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸੁਪਰਵਾਈਜ਼ਰ ਹਰਪ੍ਰੀਤ ਸਿੰਘ ਪੈਸਕੋ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਚੱਲਦਿਆਂ ਹੀ ਸੇਵਾ ਤਹਿਤ ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਹੀ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਵਿਚ ਸਕੂਲਾਂ ਅਤੇ ਹੋਰ ਥਾਵਾਂ 'ਤੇ ਸਾਫ਼ ਸਫ਼ਾਈ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਤਲਵਿੰਦਰ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ |