ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੀ ਵਿਦਿਆਰਥੀ ਪੁਲਿਸ ਕੈਡਟ ਯੋਜਨਾ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਬਰਨਾਲਾ ਪੁਲਿਸ ਵਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਾਂਝ ਕੇਂਦਰ ਇੰਚਾਰਜ ਏ.ਐਸ.ਆਈ. ਰਾਣੀ ਕੌਰ, ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮ ਦੀਆਂ ਠੱਗੀਆਂ, ਵਿੱਤੀ ਧੋਖਾਧੜੀਆਂ ਅਤੇ ਸਾਈਬਰ ਅਪਰਾਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਦਾ ਸ਼ਿਕਾਰ ਨਾ ਬਣਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਮਨੁੱਖਤਾ ਦੇ ਸਭ ਤੋਂ ਵੱਡੇ ਦੁਸ਼ਮਣ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਸਤਾਂ ਦੇ ਦਬਾਅ ਹੇਠ ਆ ਕੇ ਵੀ ਕਦੇ ਨਸ਼ਾ ਕਰਨ ਦੀ ਕੋਸ਼ਿਸ਼ ਨਾ ਕਰਨ | ਜੇਕਰ ਕੋਈ ਵਿਦਿਆਰਥੀ ਨੂੰ ਨਸ਼ਾ ਕਰਨ ਲਈ ਮਜਬੂਰ ਕਰਦਾ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਹੈਲਪਲਾਈਨ ਨੰਬਰਾਂ 'ਤੇ ਸੰਪਰਕ ਕਰਨਾ ਚਾਹੀਦਾ ਹੈ ਜਾਂ ਨਜ਼ਦੀਕੀ ਥਾਣੇ ਨਾਲ ਸੰਪਰਕ ਕਰਨਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ ਮੋਦੀ, ਬਲਵੀਰ ਸਿੰਘ, ਜਸਮੇਲ ਸਿੰਘ, ਵੀਰਪਾਲ ਕੌਰ, ਰਿਸ਼ੂ ਰਾਣੀ, ਪਾਇਲ ਗਰਗ, ਪੂਨਮ ਸ਼ਰਮਾ, ਐਸ.ਪੀ.ਸੀ. ਨੋਡਲ ਇੰਚਾਰਜ ਡਾ: ਜਤਿੰਦਰ ਜੋਸ਼ੀ, ਹਰਪ੍ਰੀਤ ਸਿੰਘ, ਕੁਲਦੀਪ ਕੌਰ, ਲਲਿਤਾ ਆਦਿ ਹਾਜ਼ਰ ਸਨ |