ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਸਜਾਏ ਗਏ ਚੇਤਨਾ ਮਾਰਚ ਦੇ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਪਹੁੰਚਣ 'ਤੇ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਕੌਰ ਸਿੰਘ ਮਹਿਤਾ, ਠਾਕੁਰ ਸਿੰਘ ਮੈਂਬਰ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਸੰਗਤਾਂ ਲਈ ਕੇਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਜਸਕਰਨ ਸਿੰਘ ਸਰਪੰਚ, ਲਖਵਿੰਦਰ ਸਿੰਘ ਨਿੱਕਾ ਆਦਿ ਹਾਜ਼ਰ ਸਨ |