ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਯੂਨੈਸਕੋ ਵਲੋਂ ਮਾਂ-ਬੋਲੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ 21 ਫਰਵਰੀ ਨੂੰ ਅੰਤਰ ਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਜਾਂਦਾ ਹੈ | ਇਸੇ ਦਿਨ ਹੀ ਅੰਤਰ-ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਜਾਂਦਾ ਹੈ ਪਰ ਪੰਜਾਬੀਆਂ ਵਲੋਂ ਆਪਣੇ ਤੌਰ 'ਤੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕੋਈ ਵਿਸ਼ਵ ਪੰਜਾਬੀ ਦਿਵਸ ਵੱਖਰਾ ਨਹੀਂ ਮਨਾਇਆ ਜਾਂਦਾ ਹੈ | ਡਾ: ਜਗਜੀਤ ਸਿੰਘ ਧੂਰੀ ਪ੍ਰਧਾਨ ਫੈਪ, ਜੈਕ ਅਤੇ ਆਪਣਾ ਪੰਜਾਬ ਫਾਊਾਡੇਸ਼ਨ ਦੀ ਅਗਵਾਈ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ 23 ਸਤੰਬਰ ਨੂੰ ਬਾਬਾ ਫ਼ਰੀਦ ਦੇ ਜਨਮ ਉਤਸਵ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ | ਕਿਉਂਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਮੁੱਢਲੇ ਕਵੀਆਂ ਵਿਚੋਂ ਸਨ | ਉਕਤ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੱਸਿਆ ਕਿ ਪੰਜਾਬੀ ਆਪਣੀ ਮਾਤ-ਭਾਸ਼ਾ, ਸੱਭਿਆਚਾਰ, ਪਹਿਰਾਵਾ, ਪਕਵਾਨ ਕਲਾਂ ਤੇ ਸੰਗੀਤ ਨੂੰ ਬੇਹੱਦ ਪਿਆਰ ਤੇ ਪਸੰਦ ਕਰਦੇ ਹਨ | 23 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਕੂਲਾਂ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ | ਸੰਸਥਾ ਦੇ ਵਿਦਿਆਰਥੀਆਂ ਦੇ ਸੁਲੇਖ, ਸ਼ਬਦ ਜੋੜ, ਕਵਿਤਾ ਜਾਂ ਉਚਾਰਨ ਅਤੇ ਪੋਸਟਰ ਮੁਕਾਬਲੇ ਕਰਵਾਏ ਜਾਣਗੇ |