19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਨਾਲ ਸੰਬੰਧਿਤ ਜਥੇਬੰਦੀਆਂ ਦੀ ਮੀਟਿੰਗ ਹੋਈ

ਅਜੀਤ ਡੈਸਕ 21-09-2025
ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਨਾਲ ਸਬੰਧਿਤ ਜਥੇਬੰਦੀਆਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਪੰਜਾਬ ਦੀ ਸੀਟੂ ਦੇ ਜਨਰਲ ਸਕੱਤਰ ਚੰਦਰ ਸ਼ੇਖਰ, ਮਨਰੇਗਾ ਮਜ਼ਦੂਰ ਯੂਨੀਅਨ, ਪੰਜਾਬ ਦੇ ਪ੍ਰਧਾਨ ਸ਼ੇਰ ਸਿੰਘ ਫਰਵਾਹੀ, ਜਨਰਲ ਸਕੱਤਰ ਅਮਰਨਾਥ ਕੂੰਮ ਕਲਾਂ, ਵਿੱਤ ਸਕੱਤਰ ਗੁਰਨਾਮ ਸਿੰਘ ਘਨੌਰ, ਮੀਤ ਪ੍ਰਧਾਨ ਸਾਥੀ ਪ੍ਰਕਾਸ਼ ਸਿੰਘ ਬਰਮੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਕਾਰਨ ਨੁਕਸਾਨੇ ਗਏ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਡਿਸਪੈਂਸਰੀਆਂ, ਦਫ਼ਤਰਾਂ, ਗੁਦਾਮਾਂ, ਪੇਂਡੂ ਸੜਕਾਂ ਆਦਿ ਦੀ ਸਫ਼ਾਈ ਅਤੇ ਮੁੜ ਬਹਾਲੀ ਲਈ ਜੰਗੀ ਪੱਧਰ ਉੱਤੇ ਤਿਆਰੀ ਦੇ ਕੰਮਾਂ ਲਈ ਮਨਰੇਗਾ ਮਜ਼ਦੂਰਾਂ ਨੂੰ ਕੰਮ ਉੱਤੇ ਲਗਾਵੇ | ਜਿਸ ਨਾਲ ਪੰਜਾਬ ਸਟੇਟ ਦੇ ਵਿਭਾਗੀ ਦੇ ਵਿੱਤ ਦੀ ਵੀ ਬੱਚਤ ਹੋਵੇਗੀ ਅਤੇ ਪੰਜਾਬ ਦੇ ਗ਼ਰੀਬ ਲੋਕਾਂ ਨੂੰ ਵੀ ਕੰਮ ਮਿਲਣ ਨਾਲ ਆਰਥਿਕ ਤੌਰ 'ਤੇ ਮੁੜ ਪੈਰਾਂ-ਸਿਰ ਖੜੇ ਹੋਣ ਵਿਚ ਮਦਦ ਮਿਲੇਗੀ | ਆਗੂਆਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮ ਨੂੰ ਮੰਗ-ਪੱਤਰ ਵੀ ਦਿੱਤੇ ਜਾਣਗੇ | ਇਸ ਮੌਕੇ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਡੀ. ਐਮ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸੀ. ਐਚ. ਸੀ. ਮਹਿਲ ਕਲਾਂ 'ਚ ਡਾ: ਬਿਕਰਮਜੀਤ ਸਿੰਘ ਨੇ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।