19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਬਾਕਸਿੰਗ ਮੁਕਾਬਲੇ ਜਿੱਤੇ

ਅਜੀਤ ਡੈਸਕ 21-09-2025
ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ ਤੇ ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ 69ਵੇਂ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ 'ਚ ਜਿੱਤ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿ੍ੰਸੀਪਲ ਮੈਡਮ ਮੋਨਿਕਾ ਰਾਣੀ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚੋਂ 4 ਸੋਨ ਤਗਮੇ, 5 ਚਾਂਦੀ ਤੇ 8 ਕਾਂਸੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੋਚ ਸੁਖਦੇਵ ਸਿੰਘ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਕੱਢੀ ਝੰਡਾ ਸ਼ੋਭਾ ਯਾਤਰਾ ਅਗਲੀ ਖ਼ਬਰ ਐਸ. ਡੀ. ਐਮ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।