19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਕੱਢੀ ਝੰਡਾ ਸ਼ੋਭਾ ਯਾਤਰਾ

ਅਜੀਤ ਡੈਸਕ 21-09-2025
ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਪਿਛਲੇ ਕਈ ਸਾਲਾਂ ਤੋਂ ਸ੍ਰੀ ਜਵਾਲਾ ਜੀ ਹਿਮਾਚਲ ਪ੍ਰਦੇਸ਼ ਵਿਖੇ ਲੰਗਰ ਲਗਾਇਆ ਜਾਂਦਾ ਹੈ | ਇਸ ਲੜੀ ਤਹਿਤ 39ਵੇਂ ਲੰਗਰ ਨੂੰ ਮੁੱਖ ਰੱਖਦਿਆਂ ਦਲ ਵਲੋਂ ਸ਼ਹਿਰ ਅੰਦਰ ਝੰਡੇ ਦੀ ਸ਼ੋਭਾ ਯਾਤਰਾ ਕੱਢੀ ਗਈ ਇਹ ਸ਼ੋਭਾ ਯਾਤਰਾ ਸ੍ਰੀ ਗੀਤਾ ਭਵਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਗੀਤਾ ਭਵਨ ਵਿਖੇ ਸਮਾਪਤ ਹੋਈ | ਇਸ ਮੌਕੇ ਦਲ ਦੇ ਪ੍ਰਧਾਨ ਪਵਨ ਕੁਮਾਰ ਬਤਾਰਾ ਨੇ ਦੱਸਿਆ ਕਿ ਸ਼੍ਰੀ ਜਵਾਲਾ ਜੀ ਹਿਮਾਚਲ ਪ੍ਰਦੇਸ਼ ਵਿਖੇ 39ਵਾਂ ਲੰਗਰ ਲਗਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿਚ 22 ਸਤੰਬਰ ਤੋਂ ਲੰਗਰ 30 ਸਤੰਬਰ ਤੱਕ ਚੱਲੇਗਾ ਜਿਸ ਵਿਚ ਮੁਫ਼ਤ ਮੈਡੀਕਲ ਸਹੂਲਤ ਵੀ ਦਿੱਤੀ ਜਾਵੇਗੀ | ਇਸ ਮੌਕੇ ਸੋਹਨ ਲਾਲ ਵਧਵਾ, ਤਰਲੋਕ ਚੰਦ ਤੋਤੀ, ਰਮੇਸ਼ ਧੌਲਾ, ਆਸ਼ੂ ਧੌਲਾ, ਸੁਭਾਸ਼ ਕੁਮਾਰ ਤਪਾਸੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਐਕਟਿਵ ਲਰਨਿੰਗ”' ਵਿਸ਼ੇ ਸੰਬੰਧੀ ਅਧਿਆਪਕ ਵਰਕਸ਼ਾਪ ਲਗਾਈ ਅਗਲੀ ਖ਼ਬਰ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਬਾਕਸਿੰਗ ਮੁਕਾਬਲੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।