ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 'ਐਕਟਿਵ ਲਰਨਿੰਗ' ਵਿਸ਼ੇ ਸਬੰਧੀ ਅਧਿਆਪਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮੱੁਖ ਮਹਿਮਾਨ ਸੀ.ਬੀ.ਐੱਸ.ਈ. ਦੇ ਰਿਸੋਰਸ ਪਰਸਨ ਸ੍ਰੀ ਧਵਨ ਕੁਮਾਰ ਅਤੇ ਸ੍ਰੀਮਤੀ ਬਬੀਤਾ ਅਗਰਵਾਲ ਅਧਿਆਪਕਾਂ ਨੂੰ ਕਲਾਸਰੂਮ ਸਿੱਖਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਿ੍ਤ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ ਅਤੇ ਰਣਨੀਤੀਆਂ ਦੁਆਰਾ ਸਿਖਲਾਈ ਦਿੱਤੀ | ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਮੱੁਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਗਾਂਧਾ ਸਿੰਘ ਗਰੱੁਪ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |