ਸਮੁੱਚੀ ਦੁਨੀਆ ਵਿਚ ਜਿਸ ਵੇਲੇ ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਬਾਰੇ ਬਹਿਸ ਚਾਲ ਰਹੀ ਹੈ ਉਸੇ ਸਮੇਂ ਅਸੀਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ। ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੇ ਜੀਵਨ ਅਤੇ ਗੁਰਬਾਣੀ ਰਾਹੀਂ ਜਿਥੇ ਆਪਣੇ ਅਕੀਦੇ ਦੀ ਦ੍ਰਿੜਤਾ ਬਾਰੇ ਸਿੱਖਿਆ ਦਿੱਤੀ, ਉਥੇ ਹੀ ਧਾਰਮਿਕ ਆਜ਼ਾਦੀ ਅਤੇ ਧਰਮ ਦੇ ਸਤਿਕਾਰ ਬਾਰੇ ਪ੍ਰੇਰਿਤ ਕੀਤਾ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਬੇਮਿਸਾਲ ਸ਼ਹੀਦੀ, ਆਤਮਕ ਗਿਆਨ ਅਤੇ ਰੂਹਾਨੀ ਯਾਤਰਾ ਨੂੰ ਦਰਸਾਉਂਦੀ ਇਹ ਵਿਲੱਖਣ ਕਿਤਾਬ ਹੈ ਜਿਸ ਵਿਚ ਗੁਰੂ ਸਾਹਿਬ ਦੇ ਚਰਨ ਛੋਂ ਪ੍ਰਾਪਤ ਇਤਿਹਾਸਕ ਧਾਮ ਦਰਸਾਏ ਗਏ ਹਨ, ਜਿਨ੍ਹਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਇਨ੍ਹਾਂ ਵਿਚ : ਗੁਰਦੁਆਰਾ ਗੁਰੂ ਕੇ ਮਹਲ (ਅੰਮ੍ਰਿਤਸਰ), ਗੁਰਦੁਆਰਾ ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਗੁਰਦੁਆਰਾ ਭੋਰਾ ਸਾਹਿਬ (ਬਾਬਾ ਬਕਾਲਾ), ਗੁਰਦੁਆਰਾ ਥੜ੍ਹਾ ਸਾਹਿਬ (ਅੰਮ੍ਰਿਤਸਰ), ਗੁਰਦੁਆਰਾ ਗੁਰੂ ਕੇ ਮਹਲ (ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਗੁਰਦੁਆਰਾ ਗੁਰੂ ਕੇ ਬਾਗ਼ (ਪਟਨਾ ਸਾਹਿਬ), ਗੁਰਦੁਆਰਾ ਦੂਖ ਨਿਵਾਰਣ ਸਾਹਿਬ (ਪਟਿਆਲਾ), ਗੁਰਦੁਆਰਾ ਥੜ੍ਹਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰਦੁਆਰਾ ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰਦੁਆਰਾ ਰਕਾਬ ਗੰਜ ਸਾਹਿਬ (ਦਿੱਲੀ), ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਰੂਪਨਗਰ), ਗੁਰਦੁਆਰਾ ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਸ਼ਾਮਿਲ ਹਨ। ਇਹ ਕਿਤਾਬ ਗੁਰੂ ਜੀ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੀ ਯਾਤਰਾ ਨੂੰ ਦਰਸਾਉਂਦੀ ਹੈ। ਇਸ ਵਿਚ ਗੁਰੂ ਜੀ ਦੀਆਂ ਵਿਲੱਖਣ ਸਿੱਖਿਆਵਾਂ 'ਤੇ ਰੌਸ਼ਨੀ ਪਾਈ ਗਈ ਹੈ। ਇਸ ਮੌਕੇ ਉੱਤੇ ਲੇਖਕ ਵਲੋਂ ਪ੍ਰਕਾਸ਼ਿਤ ਗੁਰੂ ਤੇਗ ਬਹਾਦਰ ਸਾਹਿਬ ਦੀ ਜੀਵਨ ਯਾਤਰਾ 'ਤੇ ਆਧਾਰਿਤ ਇਕ ਵਿਸ਼ੇਸ਼ ਚਿੱਤਰਾਤਮਕ ਕਾਰਜ ਜੋ ਲੇਖਕ ਨੇ ਦੋ ਸਾਲ ਤੋਂ ਵੱਧ ਸਮਾਂ ਅਤੇ ਆਪਣੇ ਕੈਮਰੇ ਦੀ ਅੱਖ ਰਾਹੀਂ ਨੌਵੇਂ ਪਾਤਿਸ਼ਾਹ ਦੇ ਇਤਿਹਾਸਿਕ ਅਸਥਾਨਾਂ ਦੀਆਂ ਤਸਵੀਰਾਂ ਖਿੱਚ ਕੇ ਅਤੇ ਉਨ੍ਹਾਂ ਦੇ ਸੰਖੇਪ ਇਤਿਹਾਸ ਬਾਰੇ ਲਿਖ ਕੇ ਆਪਣੀ ਇਸ ਕਿਤਾਬ ਵਿਚ ਸੰਗ੍ਰਹਿਤ ਕੀਤਾ ਹੈ ਅਤੇ ਇਸ ਕਿਤਾਬ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਹੈ, ਜਿਸ ਦਾ ਮੂਲ ਉਦੇਸ਼ ਗੁਰੂ ਸਾਹਿਬ ਦੀ ਲਾਸਾਨੀ ਸ਼ਹੀਦੀ ਰਾਹੀਂ ਦਿੱਤੇ ਸੰਸਾਰਿਕ ਅਮਨ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਇਨਸਾਨੀ ਏਕਤਾ ਦੇ ਸੰਦੇਸ਼ ਨੂੰ ਪ੍ਰਚਾਰਤ ਕਰਨਾ ਹੈ। ਇਹ ਕਿਤਾਬਚਾ ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਗੁਰੂ ਸਾਹਿਬ ਦੇ ਸਮੁੱਚੇ ਜੀਵਨ ਦੇ ਦਰਸ਼ਨ ਤਸਵੀਰਾਂ ਰਾਹੀਂ ਕਵਾਉਂਦਾ ਹੈ, ਜੋ ਕਿ ਗੁਰੂ ਸਾਹਿਬ ਨੂੰ ਸਮਰਪਿਤ ਇਕ ਸ਼ਰਧਾਂਜਲੀ ਹੈ, ਜਿਨ੍ਹਾਂ ਦੀ ਜ਼ਿੰਦਗੀ ਅੱਜ ਵੀ ਇਨਸਾਨੀਅਤ ਨੂੰ ਹਿੰਮਤ, ਬਰਾਬਰੀ ਅਤੇ ਆਤਮਿਕਤਾ ਵੱਲ ਰਾਹ ਦਿਖਾਉਂਦੀ ਹੈ। ਇਹ ਕਿਤਾਬ ਵਿਸ਼ਵ ਪੱਧਰ 'ਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਫੈਲਾਉਣ, ਏਕਤਾ ਤੇ ਦਇਆ ਦੇ ਮੂਲ ਮੰਤਵ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਹੈ।
ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਵਲੋਂ ਰਾਜ ਭਵਨ ਚੰਡੀਗੜ੍ਹ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸਮਰਪਿਤ ਇਹ ਅਰਥਪੂਰਨ ਕਿਤਾਬ Sp}r}tua& *ourne਼ of 7uru "e{h 2ahadur Sah}b ਜਾਰੀ ਕੀਤੀ ਗਈ। ਇਸ ਮੌਕੇ ਵਿਸ਼ਵ ਪ੍ਰਸਿੱਧ ਰਾਗੀ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਕਿਤਾਬ ਦੇ ਲੇਖਕ ਅਤੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ। ਇਸ ਕਿਤਾਬ ਦੀ ਭੂਮਿਕਾ ਅਤੇ ਫਾਰਵਰਡ ਪ੍ਰੋ. ਪ੍ਰੀਤਮ ਸਿੰਘ, ਐਮੇਰਿਟਸ ਪ੍ਰੋਫੈਸਰ, ਆਕਸਫੋਰਡ ਬ੍ਰੁਕਸ ਯੂਨੀਵਰਸਿਟੀ, ਯੂ.ਕੇ. ਵਲੋਂ ਲਿਖਿਆ ਗਿਆ ਹੈ, ਪਦਮਸ੍ਰੀ ਰਾਗੀ ਭਾਈ ਹਰਜਿੰਦਰ ਸਿੰਘ (ਸ਼੍ਰੀਨਗਰ ਵਾਲੇ) ਵਲੋਂ ਗ੍ਰੰਥ ਲਈ ਅਰਥਪੂਰਨ ਸੰਦੇਸ਼ ਦਿੱਤਾ ਗਿਆ ਹੈ ਅਤੇ ਮਾਣਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵਲੋਂ ਸੰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੇ ਲਿਖਿਆ ਕਿ ਇਹ ਪੁਸਤਕ ਉੱਤਮ ਸੇਵਾ ਦੀ ਨਜ਼ੀਰ ਹੈ, ਜੋ ਗੁਰੂ ਤੇਗ ਬਹਾਦੁਰ ਸਾਹਿਬ ਦੀ ਰੂਹਾਨੀ ਯਾਤਰਾ, ਉਨ੍ਹਾਂ ਦੇ ਉਪਦੇਸ਼, ਇਤਿਹਾਸਿਕ ਮਹੱਤਤਾ ਅਤੇ ਜੀਵਨ ਮੁੱਲਾਂ ਦੀ ਵਿਲੱਖਣ ਝਲਕ ਪੇਸ਼ ਕਰਦੀ ਹੈ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਇਹ ਕਿਤਾਬ ਧਾਰਮਿਕ ਆਜ਼ਾਦੀ ਅਤੇ ਮਾਨਵਤਾ ਦੀ ਰੱਖਿਆ ਲਈ ਗੁਰੂ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਾਉਂਦੀ ਹੈ ਅਤੇ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਉਪਦੇਸ਼ਾਂ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਵਾਲਾ ਪਵਿੱਤਰ ਕਾਰਜ ਹੈ, ਜੋ ਪੰਜਾਬ ਅਤੇ ਦੇਸ਼ ਭਰ ਵਿਚ ਸਮਾਜ ਵਿਚ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ਼ਾਂਤੀ, ਸਦਭਾਵਨਾ ਅਤੇ ਕੁਰਬਾਨੀ ਦਾ ਸੰਦੇਸ਼ ਦਰਸਾਵੇਗੀ।
-੦-
'ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ' ਨੂੰ ਦਰਸਾਉਂਦੀ ਸਚਿੱਤਰ ਕਿਤਾਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਜੀਵਨ ਯਾਤਰਾ
ਅਜੀਤ ਡੈਸਕ
21-09-2025