23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਰਤ ਨੂੰ ਵਿਸ਼ਵ ਵਿਆਪੀ ਖੇਡ ਕੇਂਦਰ ਬਣਾਉਣ ਲਈ ਸਰਕਾਰ ਵਚਨਬੱਧ-ਮੋਦੀ

ਅਜੀਤ ਡੈਸਕ 30-08-2025

ਨਵੀਂ ਦਿੱਲੀ, 29 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ਤੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਖੇਡਾਂ 'ਚ ਉੱਤਮਤਾ ਦਾ ਵਿਸ਼ਵਵਿਆਪੀ ਕੇਂਦਰ ਬਣਾਉਣ ਲਈ ਵਚਨਬੱਧ ਹੈ। 29 ਅਗਸਤ ਨੂੰ ਹਾਕੀ ਇਤਿਹਾਸ ਦੇ ਸਭ ਤੋਂ ਵਧੀਆ ਖਿਡਾਰੀ ਮੰਨੇ ਜਾਣ ਵਾਲੇ ਮੇਜਰ ਧਿਆਨ ਚੰਦ ਦੀ ਯਾਦ 'ਚ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਧਿਆਨ ਚੰਦ ਨੇ 1928, 1932 ਅਤੇ 1936 ਦੇ ਓਲੰਪਿਕ 'ਚ ਭਾਰਤ ਲਈ ਲਗਾਤਾਰ ਸੋਨ ਤਗਮੇ ਜਿੱਤੇ ਸਨ। ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਲਿਖਿਆ ਕਿ ਰਾਸ਼ਟਰੀ ਖੇਡ ਦਿਵਸ ਦੀਆਂ ਮੁਬਾਰਕਾਂ। ਇਸ ਖਾਸ ਦਿਨ 'ਤੇ, ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾਂਜਲੀ ਜੋ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹੇ ਹਨ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਦੇਸ਼ 'ਚ ਖੇਡਾਂ ਤੇ ਤੰਦਰੁਸਤੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ, ਖਿਡਾਰੀਆਂ ਨੂੰ ਸੰਸਥਾਗਤ ਸਹਾਇਤਾ ਮਜ਼ਬੂਤ ਕਰਨ ਤੇ ਆਧੁਨਿਕ ਸਿਖਲਾਈ ਸਹੂਲਤਾਂ ਤੇ ਸਟੇਡੀਅਮ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਪਿਛਲੀ ਖ਼ਬਰ ਮੁਫ਼ਤ ਸਿਹਤ ਜਾਂਚ ਕੈਂਪ ਭਲਕੇ ਅਗਲੀ ਖ਼ਬਰ ਪਿੰਡ ਰੁਪਾਲੋਂ ਵਿਖੇ 15ਵਾਂ ਸਾਲਾਨਾ ਵਿਸ਼ਾਲ ਕੁਸ਼ਤੀ ਮੇਲਾ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।