29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵਿਨੀਪੈਗ ਦੇ ਗੁਰਦੁਆਰਾ ਪਾਈਪ ਲਾਈਨ ਸਾਹਿਬ ਦੀ ਸੜਕ ਦਾ ਪ੍ਰੀਮੀਅਰ ਵੱਲੋਂ ਉਦਘਾਟਨ <br/>

ਅਜੀਤ ਡੈਸਕ 20-09-2025

ਵਿਨੀਪੈਗ, 19 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸਿੱਖ ਸੁਸਾਇਟੀ ਆਫ ਮੈਨੀਟੋਬਾ ਦੀ ਦੇਖਰੇਖ 'ਚ ਚਲ ਰਹੇ ਗੁਰਦੁਆਰਾ ਪਾਈਪ ਲਾਈਨ ਵਿਨੀਪੈਗ ਨੂੰ ਮੁੱਖ ਮਾਰਗ ਨਾਲ ਜੋੜਨ ਵਾਲੇ ਕੱਚੇ ਰਸਤੇ ਨੂੰ ਮੈਨੀਟੋਬਾ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ | ਸੜਕ ਦਾ ਨਿਰਮਾਣ ਮੁਕੰਮਲ ਹੋਣ ਤੇ ਅੱਜ ਮੈਨੀਟੋਬਾ ਦੇ ਪ੍ਰੀਮੀਅਰ ਵੈਬ ਕਿਨਉ ਆਪਣੇ ਮੰਤਰੀ ਮੰਡਲ ਨਾਲ ਗੁਰਦੁਆਰਾ ਸਾਹਿਬ ਪੁੱਜੇ | ਇਸ ਮÏਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਵੱਲੋਂ ਅਰਦਾਸ ਕੀਤੀ ਗਈ | ਜਿਸ ਉਪੰਰਤ ਜੈਕਾਰਿਆਂ ਦੀ ਗੂੰਜ 'ਚ ਹੋਏ ਉਦਘਾਟਨ ਸਮਾਗਮ ਮÏਕੇ ਬੋਲਦਿਆਂ ਪ੍ਰੀਮੀਅਰ ਵੈਬ ਕਿਨਉ ਨੇ ਕਿਹਾ ਕਿ ਇਹ ਸੜਕ ਦਾ ਨਿਰਮਾਣ ਕਾਰਜ ਕਾਫ਼ੀ ਲੰਬੇ ਸਮੇਂ ਤੋਂ ਅਟਕਿਆ ਹੋਇਆ ਸੀ ¢ਪਿਛਲੀਆਂ ਚੋਣਾਂ ਦÏਰਾਨ ਸਾਡੇ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਗੁਰਦੁਆਰਾ ਸਾਹਿਬ ਦੀ ਸ਼ੜਕ ਦਾ ਨਿਰਮਾਣ ਮੁਕੰਮਲ ਹੋਇਆ ਹੈ | ਇਸ ਮÏਕੇ ਸਿੱਖ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਬਰਾੜ ਨੇ ਮੈਨੀਟੋਬਾ ਸਰਕਾਰ ਅਤੇ ਵਿਨੀਪੈਗ ਸ਼ਹਿਰ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦਾ ਨਿਰਮਾਣ ਮੁਕੰਮਲ ਹੋਣ ਨਾਲ ਸਿੱਖ ਸੰਗਤਾਂ ਬਹੁਤ ਖੁਸ਼ ਹਨ | ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਵਿਖੇ ਇਕ ਸਕੂਲ ਚਲਾਇਆ ਜਾ ਰਿਹਾ ਹੈ ਤਾਂ ਜੋ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਲਾਇਬਰੇਰੀ ਤੇ ਹੋਰ ਧਾਰਮਿਕ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ | ਇਸ ਮÏਕੇ ਮੰਤਰੀ ਮਿੰਟੂ ਸੰਧੂ, ਵਿਧਾਇਕ ਦਲਜੀਤਪਾਲ ਸਿੰਘ ਬਰਾੜ, ਜੇ.ਡੇ. ਦੇਵਗਨ, ਪਿੰਕੀ ਘੁੰਮਣ, ਹਰਪ੍ਰੀਤ ਸਿੰਘ ਜਵੰਦਾ ਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਹੁ ਚਰਚਿਤ ਕਾਰੋਬਾਰੀ ਪਿ੍ੰਕਲ ਮੁੜ ਗਿ੍ਫ਼ਤਾਰ <br/> ਅਗਲੀ ਖ਼ਬਰ ਕੈਨੇਡਾ 'ਚ ਪੰਜਾਬੀਆਂ ਨੇ ਮੇਲੇ ਦੇ ਰੂਪ 'ਚ ਮਨਾਇਆ ਪੰਜਾਬ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।